Assembly Election 2022: ਚੰਨੀ-ਸਿੱਧੂ ਦਾ ਲੁਧਿਆਣਾ ਦੌਰਾ, ਹੋਣਗੇ ਵੱਡੇ ਐਲਾਨ - Assembly Election 2022
🎬 Watch Now: Feature Video
ਲੁਧਿਆਣਾ: 2022 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਦੇ ਚੱਲਦੇ ਪੰਜਾਬ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਲੁਧਿਆਣਾ ਦੌਰੇ ’ਤੇ ਹਨ। ਦੱਸ ਦਈਏ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਲੁਧਿਆਣਾ ’ਚ ਅੰਬੇਡਕਰ ਭਵਨ ਦਾ ਉਦਘਾਟਨ ਕਰਨਗੇ ਇਸ ਤੋਂ ਬਾਅਦ ਉਹ ਚੰਡੀਗੜ੍ਹ ਰੋਡ ਵਰਧਮਾਨ ਮਿਲ ਦੇ ਨੇੜੇ ਸੰਬੋਧਨ ਕਰਨਗੇ। ਇਸ ਦੌਰਾਨ ਉਹ ਕਾਰੋਬਾਰੀਆਂ ਨਾਲ ਵੀ ਮੁਲਾਕਾਤ ਕਰ ਸਕਦੇ ਹਨ। ਉੱਥੇ ਹੀ ਦੂਜੇ ਪਾਸੇ ਨਵਜੋਤ ਸਿੰਘ ਸਿੱਧੂ ਰਾਏਕੋਟ ਵਿਖੇ ਜਨਸਭਾ ਨੂੰ ਸੰਬੋਧਨ ਕਰਨਗੇ। ਕਾਂਗਰਸ ਵੱਲੋਂ ਸ਼ਹਿਰੀ ਵੋਟਰਾਂ ਨੂੰ ਭਰਮਾਉਣ ਲਈ ਦੌਰਾ ਕੀਤਾ ਜਾ ਰਿਹਾ ਹੈ।