ਮੋਬਾਈਲ ਫ਼ੋਨ ਦਾ ਵਾਅਦਾ ਹੋਵੇਗਾ ਪੂਰਾ: ਬਰਿੰਦਰ ਸਿੰਘ ਢਿੱਲੋਂ - ਨੌਜਵਾਨਾਂ ਨੂੰ ਮੁਫ਼ਤ ਮੋਬਾਈਲ ਫ਼ੋਨ
🎬 Watch Now: Feature Video
ਰੋਪੜ: ਪੰਜਾਬ ਦੇ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਨੌਜਵਾਨਾਂ ਨੂੰ ਮੁਫ਼ਤ ਵਿੱਚ ਮੋਬਾਈਲ ਫ਼ੋਨ ਦੇਣ ਦਾ ਵਾਅਦਾ ਕੀਤਾ ਸੀ, ਪਰ ਉਹ ਵਾਅਦਾ ਅਜੇ ਤੱਕ ਵਫ਼ਾ ਨਹੀਂ ਹੋ ਸਕਿਆ। ਪਿਛਲੇ ਸਾਲਾਂ ਦੇ ਵਿੱਚ ਕਈ ਵਾਰ ਪੰਜਾਬ ਦੇ ਮੁੱਖ ਮੰਤਰੀ ਦੀ ਨੌਜਵਾਨਾਂ ਨੂੰ ਮੋਬਾਈਲ ਦੇਣ ਦੀ ਬਿਆਨਬਾਜ਼ੀ ਆ ਚੁੱਕੀ ਹੈ। ਇਸ ਮਾਮਲੇ 'ਤੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋ ਨੇ ਕਿਹਾ ਹਾਲੇ ਪੰਜਾਬ ਸਰਕਾਰ ਦੇ ਕਾਰਜਕਾਲ ਦਾ ਲਗਭਗ ਡੇਢ ਸਾਲ ਦਾ ਸਮਾਂ ਰਹਿੰਦਾ ਹੈ ਜੋ ਕੈਪਟਨ ਸਾਹਿਬ ਨੇ ਕਿਹਾ ਉਹ ਵਾਅਦਾ ਪੂਰਾ ਕਰਨਗੇ।