ਕਾਲਜਾਂ ਦੀ ਵਿਦਿਅਕ ਪ੍ਰਣਾਲੀ ਤੇ ਯੂਨੀਅਨ ਨੇ ਚੁੱਕੇ ਸਵਾਲ - ਕਾਲਜਾਂ ਦੀ ਵਿੱਦਿਅਕ ਪ੍ਰਣਾਲੀ
🎬 Watch Now: Feature Video
ਰੋਪੜ: ਪੰਜਾਬ ਸਟੂਡੈਂਟ ਯੂਨੀਅਨ ਰੂਪਨਗਰ ਦੇ ਪ੍ਰਧਾਨ ਜਗਮਨਦੀਪ ਸਿੰਘ ਨੇ ਈਟੀਵੀ ਭਾਰਤ ਨਾਲ ਗੱਲਬਾਤ ਕਰਦੇ ਦੱਸਿਆ ਕਿ ਯੂਨੀਵਰਸਿਟੀ ਵੱਲੋਂ ਇੱਕ ਜੁਲਾਈ ਤੋਂ ਪੇਪਰ ਲੈਣ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਅਧੀਨ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੇ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਦਿਆਰਥੀਆਂ ਦੇ ਪੇਪਰ ਲਵੇਗੀ। ਯੂਨੀਅਨ ਨੇ ਇਸ ਦਾ ਵਿਰੋਧ ਕਰਦੇ ਕਿਹਾ ਕਿ ਪੰਜਾਬ ਵਿੱਚ ਕੋਰੋਨਾ ਦੀ ਮਹਾਂਮਾਰੀ ਦੇ ਕਾਰਨ ਵਿਦਿਅਕ ਅਦਾਰੇ ਲਗਾਤਾਰ ਬੰਦ ਹਨ। ਵਿਦਿਆਰਥੀ ਵਰਗ ਬਿਨਾ ਤਿਆਰੀ ਦੇ ਪੇਪਰ ਕਿਵੇਂ ਦੇਵੇਗਾ ਇਸ ਵਾਸਤੇ ਉਨ੍ਹਾਂ ਵੱਲੋਂ ਅੱਜ ਪੰਜਾਬ ਭਰ ਦੇ ਵਿੱਚ ਡਿਪਟੀ ਕਮਿਸ਼ਨਰਾਂ ਰਾਹੀਂ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਂਅ 'ਤੇ ਮੰਗ ਪੱਤਰ ਦਿੱਤੇ ਗਏ। ਇਸ ਵਿੱਚ ਪੇਪਰ ਨਾ ਲੈਣ ਦੀ ਮੰਗ ਕੀਤੀ ਗਈ ਹੈ। ਯੂਨੀਅਨ ਆਗੂ ਨੇ ਈਟੀਵੀ ਭਾਰਤ ਨਾਲ ਗੱਲਬਾਤ ਕਰਦੇ ਦੱਸਿਆ ਕਿ ਪੰਜਾਬ ਦੇ ਵਿੱਚ ਕਾਲਜਾਂ ਦੀ ਸਿੱਖਿਆ ਪ੍ਰਣਾਲੀ ਵਿੱਚ ਬਹੁਤ ਖਾਮੀਆਂ ਹਨ ਹੁਣ ਲੌਕਡਾਊਨ ਦੇ ਦੌਰਾਨ ਜਿਹੜੇ ਕਾਲਜਾਂ ਵੱਲੋਂ ਆਨਲਾਈਨ ਪੜ੍ਹਾਈ ਕਰਾਈ ਗਈ ਹੈ, ਉਹ ਬਿਲਕੁਲ ਵੀ ਕਾਰਗਰ ਸਿੱਧ ਨਹੀਂ ਹੋਈ ਕਿਉਂਕਿ ਪਿੰਡਾਂ ਦੇ ਵਿੱਚ ਮੋਬਾਈਲ ਨੈੱਟਵਰਕ ਨਾ ਮਾਤਰ ਹੈ। ਉੱਥੇ ਹੀ ਦੂਜੇ ਪਾਸੇ ਮੁੱਖ ਮੰਤਰੀ ਵੱਲੋਂ ਵੋਟਾਂ ਵੇਲੇ ਨੌਜਵਾਨਾਂ ਨੂੰ ਮੋਬਾਈਲ ਫ਼ੋਨ ਦੇਣ ਦੇ ਲਾਰੇ ਲਾਏ ਸਨ, ਉਹ ਵੀ ਅਜੇ ਅਧੂਰੇ ਹਨ। ਸਰਕਾਰੀ ਕਾਲਜ ਰੂਪਨਗਰ ਦੇ ਵਿੱਚ ਪੱਕੇ ਤੌਰ 'ਤੇ ਰੈਗੂਲਰ ਪ੍ਰੋਫੈਸਰਾਂ ਦੀ ਗਿਣਤੀ ਨਾਂ ਦੇ ਮਾਤਰ ਹੈ ਜਦਕਿ ਕੱਚੇ ਅਤੇ ਕੰਟਰੈਕਟ ਤੇ ਪੜ੍ਹਾਉਣ ਵਾਲੇ ਪ੍ਰੋਫੈਸਰ ਹੀ ਹਨ।