ਕਾਂਗਰਸ ਨੇ ਆਪਣਾ ਕੋਈ ਚੋਣ ਵਾਅਦਾ ਪੂਰਾ ਨਹੀਂ ਕੀਤਾ-ਵਿਧਾਇਕ ਸ਼ਰਨਜੀਤ ਢਿੱਲੋਂ - Congress has not fulfilled
🎬 Watch Now: Feature Video
ਚੰਡੀਗੜ੍ਹ: ਅਕਾਲੀ ਦਲ ਵਿਧਾਇਕ ਸ਼ਰਨਜੀਤ ਸਿੰਘ ਢਿੱਲੋਂ ਵਲੋਂ ਕਾਂਗਰਸ ਸਰਕਾਰ ਤੇ ਨਿਸ਼ਾਨੇ ਸਾਧੇ ਗਏ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਵਲੋਂ ਚੋਣਾਂ ਤੋਂ ਪਹਿਲਾਂ ਕਈ ਵਾਅਦੇ ਸੂਬੇ ਦੇ ਲੋਕਾਂ ਨੂੰ ਕੀਤੇ ਗਏ ਸੀ ਜਿਨ੍ਹਾਂ 'ਚ ਇੱਕ ਵੀ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਨਾ ਤਾਂ ਸਰਕਾਰ ਨੌਜਵਾਨਾਂ ਨੁੂੰ ਨੌਕਰੀ ਦੇ ਸਕੀ ਅਤੇ ਨਾ ਹੀ ਕਿਸਾਨਾਂ ਦੇ ਕਰਜ਼ ਮੁਆਫ਼ੀ ਦੇ ਵਾਅਦੇ ਨੂੰ ਪੂਰਾ ਕਰ ਸਕੀ। ਵਿਧਾਇਕ ਢਿੱਲੋਂ ਨੇ ਕਿਹਾ ਕਿ ਸੂਬੇ ਦੇ ਲੋਕਾਂ ਦੀ ਕਾਂਗਰਸ ਸਰਕਾਰ ਨੇ ਹਰ ਪਾਸਿਓ ਲੁੱਟਿਆ ਹੀ ਕੀਤੀ ਹੈ। ਬਿਜਲੀ ਦੇ ਰੇਟ ਵੀ ਸਰਕਾਰ ਵਲੋਂ ਵਧਾ ਦਿੱਤੇ ਗਏ। ਉਨ੍ਹਾਂ ਕਿਹਾ ਕਿ 2022 'ਚ ਵਿਧਾਨ ਸਭਾ ਚੋਣਾਂ 'ਚ ਲੋਕ ਕਾਂਗਰਸ ਦੀ ਸਰਕਾਰ ਨਹੀਂ ਚਾਹੁੰਣਗੇ।