ਆਦਮਪੁਰ ਸੀਟ ਲਈ ਕਾਂਗਰਸ ਦੇ ਦੋ ਉਮੀਦਵਾਰ ! - ਮਹਿੰਦਰ ਸਿੰਘ ਕੇਪੀ ਨੂੰ ਖਾਲੀ ਹੱਥ ਮੁੜਨਾ ਪਿਆ
🎬 Watch Now: Feature Video
ਜਲੰਧਰ: ਇੱਕ ਪਾਸੇ ਜਿੱਥੇ ਚੋਣਾਂ ਕਾਰਨ ਪੰਜਾਬ ਦੀ ਸਿਆਸਤ ’ਚ ਮਾਹੌਲ ਗਰਮਾਇਆ ਹੋਇਆ ਹੈ ਉੱਥੇ ਹੀ ਦੂਜੇ ਪਾਸੇ ਪੰਜਾਬ ਕਾਂਗਰਸ ਦਾ ਕਲੇਸ਼ ਉਮੀਦਵਾਰਾਂ ਨੂੰ ਲੈ ਕੇ ਖੁੱਲ੍ਹ ਕੇ ਸਾਹਮਣੇ ਆਉਣ ਲੱਗਾ ਹੈ। ਇਸ ਤਰ੍ਹਾਂ ਦੀ ਤਸਵੀਰ ਉਸ ਸਮੇਂ ਸਾਹਮਣੇ ਆਈ ਜਦੋ ਹਲਕੇ ਆਦਮਪੁਰ ਸੀਟ ਦੇ ਲਈ ਕਾਂਗਰਸ ਦੇ ਦੋ ਉਮੀਦਵਾਰ ਆਪਣੀ ਆਪਣੀ ਨਾਮਜ਼ਦਗੀ ਭਰਨ ਦੇ ਲਈ ਪਹੁੰਚੇ। ਜਿਸ ’ਚ ਮਹਿੰਦਰ ਸਿੰਘ ਕੇਪੀ ਨੂੰ ਖਾਲੀ ਹੱਥ ਮੁੜਨਾ ਪਿਆ ਜਦਕਿ ਕਾਂਗਰਸੀ ਉਮੀਦਵਾਰ ਸੁਖਵਿੰਦਰ ਸਿੰਘ ਕੋਟਲੀ ਨੇ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤਾ। ਇਸ ਮਸਲੇ ਤੇ ਮਹਿੰਦਰ ਸਿੰਘ ਕੇਪੀ ਨੇ ਕਿਹਾ ਕਿ ਉਨ੍ਹਾਂ ਦੀ ਨਾਮਜ਼ਦਗੀ ਨਹੀਂ ਭਰੀ ਗਈ ਹੈ। ਪਾਰਟੀ ਵੱਲੋਂ ਉਨ੍ਹਾਂ ਨੂੰ ਇਸ ਸਬੰਧ ਚ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਸੀ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦਾ ਇਸ ਮਸਲੇ ਤੇ ਕੋਈ ਸੁਣ ਵੀ ਨਹੀਂ ਰਿਹਾ ਹੈ।