ਫਗਵਾੜਾ 'ਚ ਵਿਧਾਇਕ ਬਲਵਿੰਦਰ ਧਾਲੀਵਾਲ ਨੇ ਵਿਦਿਆਰਥੀਆਂ ਨੂੰ ਵੰਡੇ ਸਮਾਰਟ ਫੋਨ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ
🎬 Watch Now: Feature Video
ਕਪੂਰਥਲਾ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੱਤਾ ਸੰਭਾਲਣ ਤੋਂ ਪਹਿਲਾਂ ਵਿਦਿਆਰਥੀਆਂ ਨਾਲ ਵਾਅਦਾ ਕੀਤਾ ਸੀ ਕਿ ਉਨ੍ਹਾਂ ਨੂੰ ਸਮਾਰਟ ਫੋਨ ਦਿੱਤੇ ਜਾਣਗੇ। ਬੁੱਧਵਾਰ ਨੂੰ ਪੂਰੇ ਪੰਜਾਬ ਦੇ ਵਿੱਚ ਸਮਾਰਟ ਫੋਨ ਵੰਡਣ ਦੀ ਸ਼ੁਰੂਆਤ ਕੀਤੀ ਗਈ, ਜਿਸ ਦੇ ਤਹਿਤ ਫਗਵਾੜਾ ਵਿੱਚ ਵੀ ਕਾਂਗਰਸ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਬਾਰ੍ਹਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਫੋਨ ਵੰਡੇ। ਇਸ ਮੌਕੇ ਸਥਾਨਕ ਰਾਮਗੜ੍ਹੀਆ ਇੰਜੀਨੀਅਰਿੰਗ ਕਾਲਜ ਵਿਖੇ ਸਮਾਗਮ ਦੌਰਾਨ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆ ਧਾਲੀਵਾਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਸਰਕਾਰੀ ਸਕੂਲਾਂ ਵਿੱਚ ਪੜ੍ਹ ਦੇ ਵਿਦਿਆਰਥੀਆਂ ਨੂੰ ਨਵੀਨਤਮ ਤਕਨੀਕਾਂ ਰਾਹੀਂ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਵਲੋਂ ਮੌਜੂਦਾ ਸਮੇਂ ਜਦੋਂ ਕੋਰੋਨਾ ਵਾਇਰਸ ਮਹਾਂਮਾਰੀ ਦੌਰਾਨ ਸਕੂਲ ਬੰਦ ਪਾਏ ਹਨ ਤਾਂ ਵਿਦਿਆਰਥੀਆਂ ਨੂੰ ਆਨ-ਲਾਇਨ ਪੜ੍ਹਾਈ ਵਿੱਚ ਹਰ ਸੰਭਵ ਸਹਾਇਤਾ ਕਰਨ ਲਈ ਇਹ ਸਮਾਰਟ ਫੋਨ ਵੰਡੇ ਜਾ ਰਹੇ ਹਨ ਜੋ ਕਿ ਸੂਬਾ ਸਰਕਾਰ ਦਾ ਇਕ ਬਹੁਤ ਹੀ ਸ਼ਲਾਘਾ ਯੋਗ ਉਪਰਾਲਾ ਹੈ।