ਠੇਕਾ ਮੁਲਾਜਮਾਂ ਨੇ ਬਿਆਸ ਪੁੱਲ ਨੇੜੇ ਕੀਤਾ ਚੱਕਾ ਜਾਮ, ਲੋਕ ਹੋਏ ਖੱਜਲ
![ETV Thumbnail thumbnail](https://etvbharatimages.akamaized.net/etvbharat/prod-images/320-214-13713405-1106-13713405-1637666059750.jpg)
ਅੰਮ੍ਰਿਤਸਰ: ਜਲੰਧਰ-ਅੰਮ੍ਰਿਤਸਰ ਮੁੱਖ ਮਾਰਗ ਤੇ ਬਿਆਸ ਪੁੱਲ ਨੇੜੇ ਅੱਜ ਠੇਕਾ ਅਧਾਰਿਤ ਕਾਮਿਆਂ ਵਲੋਂ ਨੈਸ਼ਨਲ ਹਾਈਵੇ ਜਾਮ ਕਰ ਦਿੱਤਾ ਗਿਆ। ਇਸ ਦੌਰਾਨ ਬਿਆਸ ਪੁੱਲ ਦੇ ਦੋਵੇਂ ਪਾਸੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਕਾਰਨ ਲੋਕ ਪਰੇਸ਼ਾਨ ਹੁੰਦੇ ਨਜਰ ਆਏ। ਠੇਕਾ ਮੁਲਾਜਮ ਸੰਘਰਸ਼ ਜੱਥੇਬੰਦੀ ਦੇ ਆਗੂ ਗੁਰਵਿੰਦਰ ਸਿੰਘ ਪੰਨੂ ਨੇ ਕਿਹਾ ਕਿ ਪੰਜਾਬ ਭਰ ਦੇ ਵਿੱਚ ਤਿੰਨ ਸਥਾਨਾਂ ’ਤੇ ਧਰਨਾ ਲਗਾਇਆ ਗਿਆ ਹੈ, ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਾਢੇ ਚਾਰ ਸਾਲ ਤੋਂ ਉਹ ਲਗਾਤਾਰ ਸੰਘਰਸ਼ ਕਰ ਰਹੇ ਹਨ ਪਰ ਸਰਕਾਰ ਵਲੋਂ ਕੋਈ ਉੱਤਰ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਗਰੀਬਾਂ ਦਾ ਮੁੱਖ ਮੰਤਰੀ ਕਹਿਣ ਵਾਲੇ ਚਰਨਜੀਤ ਸਿੰਘ ਚੰਨੀ ਸਹੀ ਵਿੱਚ ਲੋਕਾਂ ਦੀ ਸੁਣਵਾਈ ਨਹੀ ਕਰ ਰਹੇ। ਉਨ੍ਹਾ ਕਿਹਾ ਕਿ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨ ਲੈਂਦੀ ਉਦੋਂ ਤੱਕ ਧਰਨਾ ਜਾਰੀ ਰਹੇਗਾ।