ਕੈਪਟਨ ਅਮਰਿੰਦਰ ਸਿੰਘ ਬਣ ਗਿਆ ਹੈ ਰੋਂਦੂ ਬੱਚਾ-ਸਿੱਧੂ - ਅੰਮ੍ਰਿਤਸਰ
🎬 Watch Now: Feature Video
ਅੰਮ੍ਰਿਤਸਰ: ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਇੱਕ ਵਾਰ ਫਿਰ ਤੋਂ ਕੈਪਟਨ ਅਮਰਿੰਦਰ ਸਿੰਘ ’ਤੇ ਹਮਲਾ ਕੀਤਾ। ਨਵਜੋਤ ਸਿੰਘ ਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਸਭ ਤੋਂ ਵੱਡਾ ਕਾਇਰ ਕਿਹਾ। ਨਾਲ ਹੀ ਸਿੱਧੂ ਨੇ ਕੈਪਟਨ ਨੂੰ ਘੇਰਦੇ ਹੋਏ ਇਹ ਵੀ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਹੁਣ ਇੱਕ ਰੋਂਦੂ ਬੱਚਾ ਬਣ ਗਿਆ ਹੈ। ਜਿਵੇਂ-ਜਿਵੇਂ ਬੰਦੇ ਦੀ ਉਮਰ ਵਧਦੀ ਜਾਂਦੀ ਹੈ ਉਸੇ ਤਰ੍ਹਾਂ ਹੀ ਕੈਪਟਨ ਵੀ ਹੁਣ ਰੋਂਦੂ ਬੱਚਾ ਬਣ ਗਿਆ ਹੈ। ਦੱਸ ਦਈਏ ਕਿ ਨਵਜੋਤ ਸਿੰਘ ਸਿੱਧੂ ਨੇ ਇਸ ਦੌਰਾਨ ਮਰਿਆਦਾ ਦਾ ਬਿਲਕੁੱਲ ਵੀ ਧਿਆਨ ਨਹੀਂ ਰੱਖਿਆ।