ਚੰਡੀਗੜ੍ਹ ਵਿੱਚ ਕੋਰੋਨਾ ਦਾ ਕਹਿਰ ਜਾਰੀ, ਕੇਸਾਂ ਦੀ ਗਿਣਤੀ ਹੋਈ 6704 - corona cases in chandigarh
🎬 Watch Now: Feature Video

ਚੰਡੀਗੜ੍ਹ: ਸ਼ਹਿਰ ਵਿੱਚ ਲਗਾਤਾਰ ਕੋਰੋਨਾ ਦਾ ਕਹਿਰ ਜਾਰੀ ਹੈ ਜਿਸ ਵਿਚਕਾਰ ਮੌਤਾਂ ਦੀ ਗਿਣਤੀ ਵਿੱਚ ਵੀ ਲਗਾਤਾਰ ਵਾਧਾ ਹੋ ਰਿਹਾ ਹੈ। ਉੱਥੇ ਹੀ ਚੰਡੀਗੜ੍ਹ ਵਿੱਚ 332 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਨਾਲ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ 6704 ਹੋ ਗਈ ਹੈ। ਇਸ ਤੋਂ ਇਲਾਵਾ 2 ਹੋਰ ਮੌਤਾਂ ਵੀ ਦਰਜ ਕੀਤੀਆਂ ਗਈਆਂ ਹਨ ਜਿਸ ਨਾਲ ਮੌਤਾਂ ਦਾ ਆਂਕੜਾ ਵੱਧ ਕੇ 77 ਹੋ ਗਿਆ। ਇੱਥੇ ਤੁਹਾਨੂੰ ਦੱਸ ਦਈਏ ਕਿ ਕੋਰੋਨਾ ਕਾਰਨ 30 ਸਾਲਾ ਨੌਜਵਾਨ ਦੀ ਵੀ ਮੌਤ ਹੋ ਗਈ ਹੈ, ਹਾਲਾਂਕਿ ਨੌਜਵਾਨ ਟੀਬੀ ਦੀ ਬਿਮਾਰੀ ਤੋਂ ਪੀੜਤ ਸੀ ਅਤੇ ਬਾਅਦ ਵਿੱਚ ਉਸ ਦੀ ਕੋਰੋਨਾ ਰਿਪੋਰਟ ਪੌਜ਼ੀਟਿਵ ਆਈ ਸੀ ਤੇ ਉਸ ਦੀ ਮੌਤ ਹੋ ਗਈ।