Corona Epidemic: ‘ਲੋਕਾਂ ਦੀ ਮਦਦ ਕਰਨ ਦੀ ਬਜਾਏ, ਕਾਂਗਰਸ ਆਪਣੇ ਕਲੇਸ਼ ਦਾ ਕਰ ਰਹੀ ਹੈ ਹੱਲ’ - Congress is resolving
🎬 Watch Now: Feature Video
ਸ੍ਰੀ ਮੁਕਤਸਰ ਸਾਹਿਬ: ਕੋਰੋਨਾ ਮਹਾਂਮਾਰੀ (Corona Epidemic) ਦੌਰਾਨ ਜ਼ਿਲ੍ਹੇ ’ਚ ਨਿਜੀ ਹਸਪਤਾਲਾਂ (Private hospitals) ਦੀ ਲੁੱਟ ਵਿਰੁੱਧ ਪਿਛਲੇ 5 ਦਿਨਾਂ ਤੋਂ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਵੱਲੋਂ ਭੁੱਖ ਹੜਤਾਲ ਕੀਤੀ ਜਾ ਰਹੀ ਹੈ। ਇਸ ਭੁਖ ਹੜਤਾਲ ’ਚ ਕੋਟਕਪੂਰਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਤਾਰ ਸੰਧਵਾਂ ਪਹੁੰਚੇ। ਇਸ ਮੌਕੇ ਉਹਨਾਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਹਰ ਫਰੰਟ ’ਤੇ ਫੇਲ੍ਹ ਹੈ। ਉਹਨਾਂ ਨੇ ਕਿਹਾ ਕਿ ਕੋਰੋਨਾ ਕਾਲ ’ਚ ਕੈਪਟਨ ਸਰਕਾਰ ਵੱਲੋਂ ਪੰਜਾਬ ਦੀ ਲੁੱਟ ਕੀਤੀ ਜਾ ਰਹੀ ਹੈ। ਉਹਨਾਂ ਨੇ ਕਿਹਾ ਕਿ ਜਿਥੇ ਇੱਕ ਪਾਸੇ ਇਸ ਸਮੇਂ ਸੂਬੇ ਨੂੰ ਸਰਕਾਰ ਦੀ ਲੋੜ ਹੈ ਉਥੇ ਹੀ ਪੰਜਾਬ ਸਰਕਾਰ ਆਪਣੇ ਦੀ ਕਲੇਸ਼ ਨੂੰ ਹੱਲ ਕਰਨ ਵਿੱਚ ਲੱਗੀ ਹੋਈ ਹੈ।