ਬਠਿੰਡਾ: ਕੋਰੋਨਾ ਨਾਲ ਇੱਕ ਮੌਤ, ਤਿੰਨ ਨਵੇਂ ਮਰੀਜ਼ਾਂ ਦੀ ਹੋਈ ਪੁਸ਼ਟੀ
🎬 Watch Now: Feature Video
ਬਠਿੰਡਾ: ਕੋਰੋਨਾ ਦਾ ਕਹਿਰ ਜ਼ਿਲ੍ਹੇ ਵਿੱਚ ਲਗਾਤਾਰ ਵਧਦਾ ਜਾ ਰਿਹਾ ਹੈ। ਜ਼ਿਲ੍ਹੇ ਨਾਲ ਸਬੰਧਤ 55 ਸਾਲਾ ਕੋਰੋਨਾ ਮਰੀਜ਼ ਦੀ ਲੁਧਿਆਣਾ ਵਿੱਚ ਮੌਤ ਹੋ ਜਾਣ ਦੀ ਖ਼ਬਰ ਹੈ। ਇਸੇ ਨਾਲ ਹੀ ਬਠਿੰਡਾ ਜ਼ਿਲ੍ਹੇ ਵਿੱਚ ਕੋਰੋਨਾ ਕਾਰਨ ਹੋਈਆਂ ਮੌਤਾਂ ਦੀ ਗਿਣਤੀ 2 ਹੋ ਗਈ ਹੈ। ਜ਼ਿਲ੍ਹੇ ਵਿੱਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 109 ਸੀ, ਜਿਨ੍ਹਾਂ 'ਚ 75 ਲੋਕ ਕੋਰੋਨਾ ਨੂੰ ਮਾਤ ਦੇ ਕੇ ਠੀਕ ਹੋ ਚੁੱਕੇ ਹਨ। ਸ਼ਨੀਵਾਰ ਨੂੰ ਜ਼ਿਲ੍ਹੇ ਵਿੱਚ 3 ਹੋਰ ਕੋਰੋਨਾ ਦੇ ਨਵੇਂ ਕੇਸ ਆਏ ਹਨ, ਇਨ੍ਹਾਂ ਨਵੇਂ ਆਏ ਕੇਸਾਂ ਨਾਲ ਐਕਟਿਵ ਕੇਸਾਂ ਦੀ ਗਿਣਤੀ 35 ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਸਿਵਲ ਸਰਜਨ ਅਮਰੀਕ ਸਿੱਘ ਸੰਧੂ ਨੇ ਸਾਂਝੀ ਕੀਤੀ ਹੈ।