ਮੰਡੀ ਗੋਬਿੰਦਗੜ੍ਹ ਦੇ ਸਿਵਲ ਹਸਪਤਾਲ ’ਚ ਖ਼ਤਮ ਹੋਈ ਕੋਵਿਡ ਵੈਕਸੀਨ - ਕੋਰੋਨਾ ਦੀ ਦੂਸਰੀ ਲਹਿਰ
🎬 Watch Now: Feature Video
ਮੰਡੀ ਗੋਬਿੰਦਗੜ੍ਹ: ਪੰਜਾਬ ਵਿੱਚ ਕੋਰੋਨਾ ਦੀ ਦੂਸਰੀ ਲਹਿਰ ਸ਼ੁਰੂ ਹੋ ਗਈ ਹੈ ਜਿਸ ਕਾਰਨ ਕੋਰੋਨਾ ਦੇ ਮਾਮਲੇ ਵਧਦੇ ਜਾ ਰਹੇ ਹਨ, ਜਿਸ ਨੂੰ ਰੋਕਣ ਦੇ ਲਈ ਪੰਜਾਬ ਸਰਕਾਰ ਵੱਲੋਂ ਹਸਪਤਾਲ ਦੇ ਨਾਲ-ਨਾਲ ਪਿੰਡਾਂ ਤੇ ਵਾਰਡਾਂ ਤੱਕ ਵੈਕਸੀਨ ਪਹੁੰਚਾਉਣ ਦਾ ਦਾਅਵਾ ਕੀਤਾ ਜਾ ਰਿਹਾ ਹੈ, ਪਰ ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਜਦੋਂ ਮੰਡੀ ਗੋਬਿੰਦਗੜ੍ਹ ਦੇ ਸਿਵਲ ਹਸਪਤਾਲ ਪਹੁੰਚੇ ਤਾਂ ਪਤਾ ਚੱਲਿਆ ਕਿ ਉਥੇ ਵੈਕਸੀਨ ਦੀ ਕਮੀ ਹੈ ਜਿਸ ਕਾਰਨ ਲੋਕ ਵਾਪਸ ਘਰਾਂ ਨੂੰ ਪਰਤ ਰਹੇ ਹਨ। ਇਸ ਮੌਕੇ ਅਕਾਲੀ ਵਰਕਰਾਂ ਨੇ ਕਿਹਾ ਕਿ ਸਰਕਾਰ ਦੀ ਨਾਕਾਮੀ ਸਾਹਮਣੇ ਆਈ ਹੈ ਜਿਸ ਕਾਰਨ ਅੱਜ ਲੋਕ ਬਿਨਾ ਵੈਕਸੀਨ ਲਵਾਏ ਘਰਾਂ ਨੂੰ ਪਰਤ ਰਹੇ ਹਨ।