ਦਰਬਾਰ ਸਾਹਿਬ 'ਚ ਵਾਪਰੀ ਮੰਦਭਾਗੀ ਘਟਨਾ ਦੇ ਦੋਸ਼ੀ ਅਜੇ ਵੀ ਗ੍ਰਿਫ਼ਤ ਤੋਂ ਦੂਰ : ਧਾਮੀ
🎬 Watch Now: Feature Video
ਅੰਮ੍ਰਿਤਸਰ: ਪੰਜਾਬ ਦੇ ਅੰਦਰ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਨੂੰ ਲੈ ਕੇ ਪੰਜ ਤਖ਼ਤਾਂ ਦੇ ਜਥੇਦਾਰਾਂ ਦੀ ਮੀਟਿੰਗ ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਵਿਖੇ ਮੀਟਿੰਗ ਕੀਤੀ ਗਈ। ਇਸ ਦੇ ਚਲਦੇ ਐਸਜੀਪੀਸੀ ਪ੍ਰਧਾਨ ਅਤੇ ਐਸਜੀਪੀਸੀ ਮੈਂਬਰ ਨੇ ਕਿਹਾ ਕਿ ਪੰਜਾਬ ਸਰਕਾਰ ’ਤੇ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕਰਦਿਆ ਕਿਹਾ ਕਿ ਬੇਅਦਬੀ ਦੀ ਘਟਨਾ ਵਾਪਰੀ ਨੂੰ ਕਾਫ਼ੀ ਦਿਨ ਹੋ ਗਏ ਪਰ ਅਜੇ ਤੱਕ ਦੋਸ਼ੀ ਦਾ ਪਤਾ ਪੰਜਾਬ ਸਰਕਾਰ ਵੱਲੋਂ ਨਹੀਂ ਲਗਾਇਆ ਗਿਆ। ਇਸ ਮੰਦਭਾਗੀ ਘਟਨਾ ਦੇ ਦੋਸ਼ੀ ਅਜੇ ਵੀ ਪੰਜਾਬ ਸਰਕਾਰ ਤੋਂ ਕੋਸਾਂ ਦੂਰ ਹਨ। ਜ਼ਿਕਰਯੋਗ ਹੈ ਕਿ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਹੋਈ ਬੇਅਦਬੀ ਦੀ ਘਟਨਾ ਤੋਂ ਬਾਅਦ ਸਮੂਹ ਸਿੱਖ ਸੰਗਤਾਂ ਵਿਚ ਭਾਰੀ ਰੋਸ ਵੇਖਣ ਨੂੰ ਮਿਲ ਰਿਹਾ ਸੀ, ਜਿਸ ਦੇ ਚੱਲਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਪੰਜ ਤਖ਼ਤਾਂ ਦੇ ਜਥੇਦਾਰਾਂ ਦੀ ਮੀਟਿੰਗ ਬੁਲਾਉਣ ਦਾ ਫ਼ੈਸਲਾ ਕੀਤਾ ਗਿਆ ਸੀ।