ਜਾਖੜ ਦੇ ਬਿਆਨ ਨਾਲ ਕਾਂਗਰਸ ਦੀ ਅਸਲ ਤਸਵੀਰ ਆਈ ਸਾਹਮਣੇ- ਚੀਮਾ - ਪੰਜਾਬ ਕਾਂਗਰਸ ਨੂੰ ਘੇਰਿਆ
🎬 Watch Now: Feature Video
ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਦੇ ਬਿਆਨ ਤੋਂ ਬਾਅਦ ਪੰਜਾਬ ਕਾਂਗਰਸ ’ਚ ਖਲਬਲੀ ਮਚ ਗਈ ਹੈ। ਦੂਜੇ ਪਾਸੇ ਵਿਰੋਧੀਆਂ ਵੱਲੋਂ ਵੀ ਹੁਣ ਪੰਜਾਬ ਕਾਂਗਰਸ ਨੂੰ ਘੇਰਿਆ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸੁਨੀਲ ਜਾਖੜ ਦੇ ਬਿਆਨ ਨੇ ਕਾਂਗਰਸ ਪਾਰਟੀ ਦੀ ਅਸਲੀਅਤ ਨੂੰ ਸਾਹਮਣੇ ਲਿਆ ਕੇ ਰੱਖ ਦਿੱਤਾ ਹੈ। ਲੋਕਤੰਤਰ ਦੀ ਗੱਲ ਕਹਿਣ ਵਾਲੀ ਕਾਂਗਰਸ ਸਰਕਾਰ ਦੀ ਅਸਲ ਤਸਵੀਰ ਸਾਹਮਣੇ ਆ ਗਈ ਹੈ। ਕਾਂਗਰਸ ਪਾਰਟੀ ਨੂੰ ਇਸ ਸਬੰਧੀ ਸਾਰੀ ਅਸਲ ਗੱਲ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ। ਦੱਸ ਦਈਏ ਕਿ ਸੁਨੀਲ ਜਾਖੜ ਨੇ ਕਿਹਾ ਸੀ ਕਿ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਤੋਂ ਬਾਅਦ ਉਨ੍ਹਾਂ ਨੂੰ 42 ਵਿਧਾਇਕਾਂ ਦਾ ਸਮਰਥਨ ਹਾਸਿਲ ਹੋਇਆ ਸੀ ਜਦਕਿ ਮੌਜੂਦਾ ਸੀਐੱਮ ਚੰਨੀ ਨੂੰ 2 ਵਿਧਾਇਕਾਂ ਦਾ ਸਮਰਥਨ ਹਾਸਿਲ ਹੋਇਆ ਸੀ।