'ਜੰਮੂ-ਕਸ਼ਮੀਰ ਭਾਸ਼ਾ ਬਿੱਲ 'ਚ ਪੰਜਾਬੀ ਨੂੰ ਸ਼ਾਮਲ ਨਾ ਕਰਕੇ ਕੇਂਦਰ ਨੇ ਬਹੁਤ ਵੱਡਾ ਗੁਨਾਹ ਕੀਤਾ'
🎬 Watch Now: Feature Video
ਸ੍ਰੀ ਆਨੰਦਪੁਰ ਸਾਹਿਬ: ਸੰਸਦ ਨੇ ਬੁੱਧਵਾਰ ਨੂੰ ਜੰਮੂ-ਕਸ਼ਮੀਰ ਦੇ ਭਾਸ਼ਾ ਬਿੱਲ 2020 ਨੂੰ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਵਿਚ ਪੰਜ ਭਾਸ਼ਾਵਾਂ ਹਿੰਦੀ, ਅੰਗਰੇਜ਼ੀ, ਉਰਦੂ, ਕਸ਼ਮੀਰੀ ਅਤੇ ਡੋਗਰੀ ਨੂੰ ਕੇਂਦਰੀ ਸ਼ਾਸਤ ਪ੍ਰਦੇਸ਼ ਦੀ ਅਧਿਕਾਰਤ ਭਾਸ਼ਾ ਦਾ ਦਰਜਾ ਦਿੱਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਆਗੂ ਦਲਜੀਤ ਚੀਮਾ ਨੇ ਕਿਹਾ ਕਿ ਇਸ ਬਿੱਲ ਵਿੱਚ ਪੰਜਾਬੀ ਨੂੰ ਸ਼ਾਮਲ ਨਾ ਕਰਨਾ ਬਹੁਤ ਵੱਡਾ ਗੁਨਾਹ ਹੈ। ਜੰਮੂ ਕਸ਼ਮੀਰ ਦੇ ਸੰਵਿਧਾਨ ਵਿੱਚ ਵੀ ਪੰਜਾਬੀ ਅਧਿਕਾਰਤ ਭਾਸ਼ਾ ਸੀ।