ਨੂੰਹ ਨੇ ਕੀਤਾ ਸੱਸ ਦਾ ਕਤਲ, ਬੱਚਣ ਲਈ ਰਚਿਆ ਸੀ ਇਹ ਡਰਾਮਾ - Patiala latest news
🎬 Watch Now: Feature Video
ਪਟਿਆਲਾ: ਜਿਲ੍ਹੇ ਦੇ ਤਫਜ਼ੁਲ ਪੁਰਾ ਵਿੱਚ ਕੁਝ ਦਿਨ ਪਹਿਲਾਂ ਇੱਕ ਬਜ਼ੁਰਗ ਔਰਤ ਦਾ ਕਤਲ ਮਾਮਲਾ ਸਾਹਮਣੇ ਆਇਆ ਸੀ ਜਿਸ ਦਾ ਪਰਦਾਫਾਸ਼ ਕਰਦੇ ਹੋਏ ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ। ਦੱਸ ਦਈਏ ਕਿ ਬਜ਼ੁਰਗ ਔਰਤ ਦੀ ਨੂੰਹ ਵੱਲੋਂ ਹੀ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ। ਮਾਮਲੇ ਸਬੰਧੀ ਮੋਹਿਤ ਅਗਰਵਾਲ ਨੇ ਦੱਸਿਆ ਕਿ ਇੱਕ 70 ਸਾਲਾ ਬਜ਼ੁਰਗ ਔਰਤ ਜੋ ਕਿ ਆਪਣੇ ਘਰ ਵਿੱਚ ਖੂਨ ਨਾਲ ਲੱਥਪੱਥ ਹਾਲਤ ਵਿੱਚ ਮ੍ਰਿਤਕ ਮਿਲੀ ਸੀ। ਮੁੱਢਲੀ ਜਾਂਚ 'ਚ ਉਸ ਦੀ ਨੂੰਹ ਨੇ ਦੱਸਿਆ ਕਿ ਉਹ ਸਵੇਰੇ ਗੁਰਦੁਆਰਾ ਸਾਹਿਬ ਗਈ ਸੀ, ਜਿਸ ਤੋਂ ਬਾਅਦ ਜਦੋਂ ਉਹ ਘਰ ਵਾਪਸ ਆਈ ਤਾਂ ਘਰ ਦਾ ਸਾਮਾਨ ਖਿਲਰਿਆ ਪਿਆ ਸੀ ਅਤੇ ਉਸਦੀ ਸੱਸ ਖੂਨ ਨਾਲ ਲੱਥਪੱਥ ਜ਼ਮੀਨ 'ਤੇ ਪਈ ਹੋਈ ਸੀ। ਜਦਕਿ ਮ੍ਰਿਤਕ ਔਰਤ ਦੀ ਨੂੰਹ ਨੇ ਬਹਿਸ ਤੋਂ ਬਾਅਦ ਉਸਦਾ ਕਤਲ ਕਰ ਦਿੱਤਾ ਸੀ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।