ਪਿੰਡ ਜਲਾਲਦੀਵਾਲ ਵਿਖੇ ਕਿਸਾਨੀ ਮੋਰਚੇ ਤੋਂ ਪਰਤੇ ਕਿਸਾਨ ਦੀ ਹੋਈ ਮੌਤ - Kisani Morcha
🎬 Watch Now: Feature Video
ਲੁਧਿਆਣਾ: ਰਾਏਕੋਟ ਦੇ ਪਿੰਡ ਜਲਾਲਦੀਵਾਲ ਵਿਖੇ ਬੀਤੀ ਰਾਤ ਦਿੱਲੀ ਮੋਰਚੇ ਤੋਂ ਪਰਤੇ ਇੱਕ ਬਜ਼ੁਰਗ ਕਿਸਾਨ ਦੀ ਮੌਤ ਹੋ ਗਈ। ਪਿੰਡ ਜਲਾਲਦੀਵਾਲ ਤੋਂ 75 ਸਾਲਾ ਕਿਸਾਨ ਹਾਕਮ ਸਿੰਘ 7 ਮਈ ਨੂੰ ਦਿੱਲੀ ਦੇ ਟਿਕਰੀ ਬਾਰਡਰ 'ਤੇ ਚੱਲ ਰਹੇ ਕਿਸਾਨੀ ਮੋਰਚੇ ਵਿੱਚ ਸ਼ਮੂਲੀਅਤ ਕਰਨ ਲਈ ਗਿਆ ਸੀ, ਜਿਥੇ ਉਸ ਦੀ ਸਿਹਤ ਖਰਾਬ ਹੋਣ ਕਾਰਨ ਉਹ ਬੀਤੀ ਰਾਤ 8 ਵਜੇ ਦੇ ਕਰੀਬ ਆਪਣੇ ਘਰ ਪਰਤ ਆਇਆ। ਜਿਸ ਦੀ ਘਰ ਪੁੱਜਣ 'ਤੇ ਅਚਾਨਕ ਮੌਤ ਹੋ ਗਈ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਇਹ ਕਿਸਾਨ ਆਗੂ ਗਰੀਬ ਪਰਿਵਾਰ ਦਾ ਸੀ ਜੋ ਠੇਕੇ ’ਤੇ ਜਮੀਨ ਲੈ ਕੇ ਖੇਤੀ ਕਰਦੇ ਸਨ। ਕਿਸਾਨ ਆਗੂਆਂ ਨੇ ਸਰਕਾਰ ਤੋਂ ਪੀੜਤ ਪਰਿਵਾਰ ਨੂੰ ਬਣਦਾ ਮੁਆਵਜ਼ਾ ਜਲਦ ਤੋਂ ਜਲਦ ਦੇਣ ਦੀ ਮੰਗ ਕੀਤੀ ਹੈ।