ਕੇਂਦਰ ਸਰਕਾਰ ਦੀਆਂ ਮਾੜੀਆਂ ਨੀਤੀਆਂ ਖਿਲਾਫ਼ ਆੜ੍ਹਤੀਆਂ ਵੱਲੋਂ ਕੀਤਾ ਪ੍ਰਦਰਸ਼ਨ - ਕਿਸਾਨਾਂ ਦੇ ਖਾਤਿਆਂ 'ਚ ਸਿੱਧੇ ਪੈਸੇ
🎬 Watch Now: Feature Video
ਅਜਨਾਲਾ: ਅੰਮ੍ਰਿਤਸਰ ਦੇ ਹਲਕਾ ਅਜਨਾਲਾ 'ਚ ਆੜ੍ਹਤੀ ਵਰਗ ਵੱਲੋਂ ਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਹੈ। ਆੜ੍ਹਤੀਆਂ ਦਾ ਕਹਿਣਾ ਕਿ ਕੇਂਦਰ ਵੱਲੋਂ ਕਿਸਾਨਾਂ ਦੇ ਖਾਤਿਆਂ 'ਚ ਸਿੱਧੇ ਪੈਸੇ ਪਾਉਣ ਦਾ ਤੁਗਲਕੀ ਫੁਰਮਾਨ ਜਾਰੀ ਕਰਦਿਆਂ ਕਿਸਾਨਾਂ ਨੂੰ ਜਮ੍ਹਾਂਬੰਦੀਆਂ ਜਮ੍ਹਾ ਕਰਵਾਉਣ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਆੜ੍ਹਤੀ ਅਤੇ ਕਿਸਾਨ ਦੇ ਰਿਸ਼ਤੇ ਨੂੰ ਤੋੜਨ ਦਾ ਕੋਝਾ ਯਤਨ ਕਰ ਰਹੀ ਹੈ ਜਿਸ ਨੂੰ ਸਫਲ ਨਹੀਂ ਹੋਣ ਦਿੱਤਾ ਜਾਵੇਗਾ। ਉਕਤ ਆਗੂਆਂ ਨੇ ਇਹ ਵੀ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ 26 ਮਾਰਚ ਨੂੰ ਭਾਰਤ ਬੰਦ ਦੇ ਦਿੱਤੇ ਸੱਦੇ ਸੰਬੰਧੀ ਆੜ੍ਹਤੀ ਯੂਨੀਅਨ ਦੀ ਸੂਬਾ ਕਮੇਟੀ ਵੱਲੋਂ ਜੋ ਵੀ ਫ਼ੈਸਲਾ ਲਿਆ ਗਿਆ ਉਸ ਦਾ ਪੂਰਾ ਸਮਰਥਨ ਕੀਤਾ ਜਾਵੇਗਾ।