ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਵੱਖ-ਵੱਖ ਜਥੇਬੰਦੀਆਂ ਵੱਲੋਂ ਪ੍ਰਦਰਸ਼ਨ - ਸੀਪੀਆਈ ਐਮਐਲ
🎬 Watch Now: Feature Video
ਮਾਨਸਾ: ਸ਼ਹਿਰ ਦੇ ਗੁਰਦੁਆਰਾ ਚੌਂਕ ਵਿਖੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਸੀਪੀਆਈ ਐਮ.ਐਲ, ਮਜ਼ਦੂਰ ਮੁਕਤੀ ਮੋਰਚਾ ਪੰਜਾਬ ਅਤੇ ਕਿਸਾਨ ਯੂਨੀਅਨ ਤੇ ਹੋਰ ਵੱਖ-ਵੱਖ ਜਥੇਬੰਦੀਆਂ ਵੱਲੋਂ ਪ੍ਰਦਰਸ਼ਨ ਕੀਤਾ ਗਿਆ ਹੈ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਸੁਮੇਧ ਸੈਣੀ ਨੇ ਪੰਜਾਬ ਦੇ ਪੁਲਿਸ ਮੁਖੀ ਹੁੰਦੇ ਸਮੇਂ ਬੇਕਸੂਰ ਲੋਕਾਂ ਨੂੰ ਬਹੁਤ ਤਸੀਹੇ ਦਿੱਤੇ ਹਨ ਅਤੇ ਸੈਣੀ ਨੇ ਬਹੁਤ ਲੋਕਾਂ ਦਾ ਕਤਲ ਵੀ ਕਰਵਾਇਆ ਹੈ। ਇਸ ਦੇ ਨਾਲ ਹੀ ਪ੍ਰਦਰਸ਼ਕਾਰੀਆਂ ਨੇ ਸੁਮੇਧ ਸੈਣੀ ਦੇ ਫਰਾਰ ਹੋਣ 'ਤੇ ਪੰਜਾਬ ਪੁਲਿਸ ਅਤੇ ਸਰਕਾਰ 'ਤੇ ਸਵਾਲ ਵੀ ਖੜ੍ਹੇ ਕੀਤੇ ਹਨ। ਇਸ ਮੌਕੇ ਉਨ੍ਹਾਂ ਨੇ ਮੰਗ ਕੀਤੀ ਕਿ ਸਰਕਾਰ ਸੁਮੇਧ ਸੈਣੀ ਨੂੰ ਛੇਤੀ ਤੋਂ ਛੇਤੀ ਗ੍ਰਿਫ਼ਤਾਰ ਕਰੇ ਤਾਂ ਕੀ ਆਮ ਲੋਕਾਂ ਨੂੰ ਇਨਸਾਫ ਮਿਲ ਸਕੇ।