'ਡੇਰਾ ਮੁਖੀ ਨੂੰ ਪੰਜਾਬ ਲਿਆ ਕੇ ਡੂੰਘਾਈ ਨਾਲ ਕੀਤੀ ਜਾਵੇ ਪੁੱਛਗਿੱਛ' - ਵਿਸ਼ੇਸ਼ ਜਾਂਚ ਟੀਮ
🎬 Watch Now: Feature Video

ਬਠਿੰਡਾ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ 2015 ਵਿੱਚ ਹੋਈ ਬੇਅਦਬੀ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਵੱਲੋਂ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦਾ ਨਾਮ ਜੋੜਿਆ ਗਿਆ ਹੈ। ਇਸ ਤੋਂ ਬਾਅਦ ਕਾਂਗਰਸੀ ਆਗੂ ਭੁਪਿੰਦਰ ਸਿੰਘ ਗੋਰਾ ਨੇ ਕਿਹਾ ਕਿ ਹੁਣ ਇਸ ਮਾਮਲੇ ਵਿੱਚ ਇਨਸਾਫ਼ ਦੀ ਆਸ ਬੱਝੀ ਹੈ। ਉਨ੍ਹਾਂ ਮੰਗ ਕੀਤੀ ਕਿ ਦੇਰਾ ਮੁਖੀ ਨੂੰ ਪੰਜਾਬ ਲਿਆਂਦਾ ਜਾਵੇ ਅਤੇ ਡੂੰਘਾਈ ਨਾਲ ਡੇਰਾ ਮੁਖੀ ਤੋਂ ਪੁੱਛ-ਗਿੱਛ ਕੀਤੀ ਜਾਵੇ।