ਪੁੱਛਗਿੱਛ ਲਈ ਲਿਆਂਦੀ ਔਰਤ ਦੀ ਹੋਈ ਮੌਤ, ਪੁਲਿਸ 'ਤੇ ਕਰੰਟ ਲਗਾ ਕੇ ਕਤਲ ਕਰਨ ਦੇ ਇਲਜ਼ਾਮ - ਨਵਾਂਸ਼ਹਿਰ ਦੀ ਪੁਲਿਸ

🎬 Watch Now: Feature Video

thumbnail

By

Published : Dec 15, 2021, 8:32 AM IST

ਨਵਾਂਸ਼ਹਿਰ: ਨਵਾਂਸ਼ਹਿਰ ਦੀ ਪੁਲਿਸ ਉਸ ਸਮੇਂ ਘਿਰਦੀ ਨਜ਼ਰ ਆਈ ਜਦੋਂ ਪੁਲਿਸ 'ਤੇ ਇੱਕ ਔਰਤ ਦੀ ਹੱਤਿਆ ਦਾ ਦੋਸ਼ ਲੱਗਿਆ। ਜਾਣਕਾਰੀ ਅਨੁਸਾਰ ਨਵਾਂਸ਼ਹਿਰ ਥਾਣਾ ਸਦਰ ਦੇ ਇੰਚਾਰਜ(Incharge of Nawanshahr Police Station Sadar) ਨੇ ਆਪਣੀ ਟੀਮ ਸਮੇਤ ਗੜ੍ਹਸ਼ੰਕਰ ਦੇ ਪਿੰਡ ਦੇਨੋਵਾਲ ਦੀ ਜਸਵੀਰ ਕੌਰ ਨੂੰ ਘਰੋਂ ਹੀ ਸ਼ੱਕ ਦੇ ਆਧਾਰ 'ਤੇ ਕਾਬੂ ਕੀਤਾ ਸੀ। ਪੁੱਛਗਿੱਛ ਦੌਰਾਨ ਅਚਾਨਕ ਔਰਤ ਦੀ ਤਬੀਅਤ ਵਿਗੜ ਗਈ, ਜਿਸ ਨੂੰ ਇਲਾਜ ਲਈ ਨਵਾਂਸ਼ਹਿਰ ਦੇ ਸਿਵਲ ਹਸਪਤਾਲ ਲਿਆਂਦਾ ਗਿਆ, ਪਰ ਉਥੇ ਔਰਤ ਦੀ ਹਸਪਤਾਲ ਵਿੱਚ ਮੌਤ ਹੋ ਗਈ। ਜਸਵੀਰ ਕੌਰ ਦੀ ਮੌਤ ਦੀ ਖ਼ਬਰ ਸੁਣਦਿਆਂ ਹੀ ਮ੍ਰਿਤਕ ਔਰਤ ਦੇ ਪਰਿਵਾਰਕ ਮੈਂਬਰ ਅਤੇ ਪਿੰਡ ਦੇ ਲੋਕ ਥਾਣਾ ਸਦਰ ਨਵਾਂਸ਼ਹਿਰ ਵਿਖੇ ਮ੍ਰਿਤਕ ਔਰਤ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੁਲਿਸ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਪਿੰਡ ਵਾਸੀਆਂ ਨੇ ਪੁਲਿਸ ਖਿਲਾਫ਼ ਮਾਮਲਾ ਦਰਜ ਕਰਨ ਦੀ ਮੰਗ ਕੀਤੀ। ਪਿੰਡ ਵਾਸੀਆਂ ਨੇ ਥਾਣਾ ਇੰਚਾਰਜ 'ਤੇ ਔਰਤ ਦੀ ਬਿਜਲੀ ਦਾ ਕਰੰਟ ਲਗਾ ਕੇ ਹੱਤਿਆ ਕਰਨ ਦਾ ਦੋਸ਼ ਲਗਾਇਆ ਹੈ।

ABOUT THE AUTHOR

author-img

...view details

ETV Bharat Logo

Copyright © 2025 Ushodaya Enterprises Pvt. Ltd., All Rights Reserved.