ਖੇਡ ਮੰਤਰੀ ਨੇ ਦੂਜੀ ਸ਼ਾਟਗਨ ਚੈਂਪੀਅਨਸ਼ਿਪ ਦੀ ਸਮਾਪਤੀ 'ਤੇ ਜੇਤੂਆਂ ਨੂੰ ਵੰਡੇ ਇਨਾਮ - Patiala news
🎬 Watch Now: Feature Video
ਨਿਊ ਮੋਤੀ ਬਾਗ ਗਨ ਕਲੱਬ ਵਿੱਚ ਕਰਵਾਏ ਗਏ ਤੀਜੇ ਮਿਲਟਰੀ ਲਿਟਰੇਚਰ ਫੈਸਟੀਵਲ ਦੀ ਦੂਜੀ ਸ਼ਾਟਗਨ ਚੈਂਪੀਅਨਸ਼ਿਪ ਦੇ ਸਮਾਪਤੀ ਸਮਾਰੋਹ ਮੌਕੇ ਪਹੁੰਚੇ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਰਾਣਾ ਸੋਢੀ ਨੇ ਜੇਤੂ ਟੀਮਾਂ ਨੂੰ ਇਨਾਮ ਦਿੱੰਦਿਆ ਸਨਮਾਨਿਤ ਕੀਤਾ। ਇਸ ਮੌਕੇ ਸੋਢੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਜੇਕਰ ਤੁਸੀਂ ਖੇਡਦੇ ਹੋ ਤਾਂ ਤੁਸੀਂ ਤੰਦਰੁਸਤ ਰਹਿੰਦੇ ਹੋ ਅਤੇ ਨਸ਼ਿਆਂ ਤੋਂ ਵੀ ਬਚੇ ਰਹਿੰਦੇ ਹਾਂ। ਸੋਢੀ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਖੇਡਾਂ ਵਿੱਚ ਦਿਲਚਸਪੀ ਹੋਰ ਵਧਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਹੁਤ ਯਤਨ ਕੀਤੇ ਜਾ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਹਰ ਸੰਭਵ ਯਤਨ ਕਰ ਰਹੀ ਹੈ ਕਿ ਪੰਜਾਬ ਦਾ ਨੌਜਵਾਨ ਵਰਗ ਕਿਸੇ ਨਾ ਕਿਸੇ ਖੇਡ ਨਾਲ ਜ਼ਰੂਰ ਜੁੜੇ।