ਛੇਵੇਂ ਪੇ-ਕਮਿਸ਼ਨ ਨੂੰ ਲੈਕੇ ਡਾਕਟਰਾਂ ਨੇ ਕੀਤਾ ਪ੍ਰਦਰਸ਼ਨ - ਖਜਾਨਾ ਮੰਤਰੀ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-12276547-114-12276547-1624774401475.jpg)
ਸ੍ਰੀ ਫਤਿਹਗੜ੍ਹ ਸਾਹਿਬ: ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਲਾਗੂ ਕੀਤੇ ਗਏ ਛੇਵੇਂ ਪੇ-ਕਮਿਸ਼ਨ ਦੀ ਰਿਪੋਰਟ ਦੌਰਾਨ ਡਾਕਟਰਾਂ ਦੀਆਂ ਤਨਖਾਹਾਂ ਵਧਾਏ ਜਾਣ ਦੀ ਥਾਂ ਤਨਖਾਹਾਂ ਘਟਾਏ ਜਾਣ ਦੇ ਰੋਸ ਵਜੋਂ ਸਿਵਲ ਹਸਪਤਾਲ ਸ੍ਰੀ ਫਤਿਹਗੜ੍ਹ ਸਾਹਿਬ ਦੇ ਡਾਕਟਰਾਂ ਪੀਸੀਐਮਐਸ ਐਸੋਸੀਏਸ਼ਨ ਵੱਲੋਂ ਆਪਣਾ ਕੰਮਕਾਰ ਠੱਪ ਕਰਕੇ ਪੰਜਾਬ ਸਰਕਾਰ ਤੇ ਖਜਾਨਾ ਮੰਤਰੀ ਖਿਲਾਫ ਜੰਮ ਕੇ ਨਾਅਰੇਬਾਜ਼ੀ ਕਰਦੇ ਹੋਏ ਰੋਸ ਪ੍ਰਦਰਸ਼ਨ ਕੀਤਾ ਗਿਆ। ਪੀ ਸੀ ਐੱਮ ਐੱਸ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਸਰਕਾਰ ਖ਼ਿਲਾਫ਼ ਨਾਅਰੇ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਇਕ ਪਾਸੇ ਤਾਂ ਸਰਕਾਰ ਵੱਲੋਂ ਡਾਕਟਰਾਂ ਨੂੰ ਕੋਵਿਡ ਵਾਰੀਅਰ ਕਿਹਾ ਜਾ ਰਿਹਾ ਹੈ ਅਤੇ 24-24 ਘੰਟੇ ਸੇਵਾਵਾਂ ਲਈਆਂ ਜਾ ਰਹੀਆਂ ਹਨ ਦੂਸਰੇ ਪਾਸੇ ਉਨ੍ਹਾਂ ਦੀਆਂ ਤਨਖਾਹਾਂ ਵਧਾਉਣ ਦੇ ਬਾਵਜੂਦ ਘਟਾਈਆਂ ਜਾ ਰਹੀਆਂ ਹਨ ਜਿਸ ਨੂੰ ਉਹ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕਰਨਗੇ।