ਕਾਂਗਰਸ ਨੂੰ ਵੱਡਾ ਝਟਕਾ: ਕਈ ਪਰਿਵਾਰ ਅਕਾਲੀ ਦਲ ’ਚ ਹੋਏ ਸ਼ਾਮਲ - Dozens of families left congress party
🎬 Watch Now: Feature Video
ਫਿਰੋਜ਼ਪੁਰ: 2022 ਦੀਆਂ ਚੋਣਾਂ ਦਾ ਸਮਾਂ ਨਜ਼ਦੀਕ ਆਉਂਦੇ ਹੀ ਸਿਆਸੀ ਗਲਿਆਰਿਆਂ ਵਿਚ ਉਥਲ ਪੁਥਲ ਦਾ ਦੌਰ ਵੀ ਸ਼ੁਰੂ ਹੋ ਚੁੱਕਿਆ ਹੈ। ਜਿਸ ਦੇ ਚੱਲਦੇ ਵਿਧਾਨ ਸਭਾ ਹਲਕਾ ਗੁਰੂਹਰਸਹਾਏ ਦੇ ਪਿੰਡ ਲਖੋਕੇ ਬਹਿਰਾਮ ਵਿੱਚ ਹਲਕਾ ਇੰਚਾਰਜ ਅਤੇ ਜ਼ਿਲ੍ਹਾ ਜਥੇਦਾਰ ਵਰਦੇਵ ਸਿੰਘ ਨੋਨੀ ਮਾਨ ਦੀ ਅਗਵਾਈ ਵਿੱਚ ਦੋ ਦਰਜਨ ਤੋਂ ਵੱਧ ਪਰਿਵਾਰਾਂ ਨੇ ਕਾਂਗਰਸ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਚ ਸ਼ਾਮਲ ਹੋ ਗਏ। ਇਸ ਦੌਰਾਨ ਵਰਦੇਵ ਸਿੰਘ ਨੋਨੀ ਮਾਨ ਨੇ ਕਿਹਾ ਕਿ ਇਨ੍ਹਾਂ ਪਰਿਵਾਰਾਂ ਦਾ ਸ਼੍ਰੋਮਣੀ ਅਕਾਲੀ ਦਲ ਵਿਚ ਆਉਣ ’ਤੇ ਪੂਰਾ ਬਣਦਾ ਮਾਨ ਸਤਿਕਾਰ ਦਿੱਤਾ ਜਾਵੇਗਾ ਅਤੇ ਪਾਰਟੀ ਆਉਣ ਵਾਲੀਆਂ ਚੋਣਾਂ ਵਿਚ ਇਸ ਪਿੰਡ ਵਿੱਚੋਂ ਪੂਰੀ ਬਹੁਮਤ ਹਾਸਿਲ ਕਰੇਗੀ।