ਅੰਮ੍ਰਿਤਸਰ: ਕੋਰੋਨਾਵਾਇਰਸ ਕਰਕੇ ਸ਼੍ਰੋਮਣੀ ਕਮੇਟੀ ਨੇ ਕਈ ਦਫ਼ਤਰ ਕੀਤੇ ਬੰਦ - coronavirus
🎬 Watch Now: Feature Video
ਅੰਮ੍ਰਿਤਸਰ: ਕੋਰੋਨਾ ਕਰਕੇ ਭਾਰਤ ਦੇ ਦੂਜੇ ਹਿੱਸਿਆਂ ਵਾਂਗ ਪੰਜਾਬ ਵਿੱਚ ਵੀ ਗੰਭੀਰ ਸਥਿਤੀ ਬਣੀ ਹੋਈ ਹੈ। ਕੋਰੋਨਾ ਤੋਂ ਪੀੜਤ ਲੋਕਾਂ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ। ਲੋਕ ਘਰਾਂ ਤੋਂ ਬਾਹਰ ਬਹੁਤ ਘੱਟ ਆ ਰਹੇ ਹਨ ਤੇ ਪੁਲਿਸ ਵੱਲੋਂ ਨਾਕਾਬੰਦੀ ਵੀ ਸਖ਼ਤ ਕੀਤੀ ਜਾ ਰਹੀ ਹੈ। ਇਸੇ ਤਹਿਤ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਪਣੇ ਕਈ ਅਦਾਰੇ ਜਿਵੇਂ ਤੇਜਾ ਸਿੰਘ ਸਮੁੰਦਰੀ ਹਾਲ ਵਿਚਲੇ ਮੁੱਖ ਦਫ਼ਤਰ, ਗੁਰੂ ਰਾਮਦਾਸ ਲਾਇਬ੍ਰੇਰੀ ਸੂਚਨਾ ਕੇਂਦਰ, ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ, ਤਖ਼ਤ ਸਾਹਿਬ ਕੋਲ ਜੋੜਾ ਘਰ ਬੰਦ ਕਰ ਦਿੱਤੇ ਗਏ ਹਨ।