ਮਸੀਹ ਭਾਈਚਾਰੇ ਨੇ ਅਰਵਿੰਦ ਕੇਜਰੀਵਾਲ ਦਾ ਫੂਕਿਆ ਪੁਤਲਾ, ਦਿੱਤੀ ਇਹ ਚਿਤਾਵਨੀ - ਹੁਸ਼ਿਆਰਪੁਰ
🎬 Watch Now: Feature Video
ਹੁਸ਼ਿਆਰਪੁਰ: ਦਿੱਲੀ ਚ ਢਾਹੇ ਗਏ ਚਰਚ ਦੇ ਰੋਸ ਵੱਜੋ ਸਮੂਹ ਮਸੀਹ ਭਾਈਚਾਰੇ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਦਿੱਲੀ ਸੀਐੱਮ ਅਰਵਿੰਦ ਕੇਜਰੀਵਾਲ ਦਾ ਪੁਤਲਾ ਵੀ ਸਾੜਿਆ ਅਤੇ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਜੇਕਰ ਭਾਰਤ ਦੀ ਰਾਜਧਾਨੀ ਚ ਮਸੀਹ ਭਾਈਚਾਰੇ ਅਤੇ ਉਨ੍ਹਾਂ ਦੀਆਂ ਧਾਰਮਿਕ ਸਥਾਨ ਸੁਰੱਖਿਅਤ ਨਹੀਂ ਤਾਂ ਦੇਸ਼ ਦੇ ਕਿਸੇ ਵੀ ਹਿੱਸੇ ਚ ਉਹ ਕਿਵੇਂ ਸੁਰੱਖਿਅਤ ਹੋ ਸਕਦੇ ਹਨ। ਮੰਦਰ ਅਤੇ ਮਸਜਿਦ ਦੇ ਨਾਲ ਹੋਣ ਦੇ ਬਾਵਜੁਦ ਡੀਡੀਏ ਦੁਆਰਾ ਚਰਚ ਨੂੰ ਡਾਹਿਆ ਗਿਆ ਹੈ ਇਹ ਕਿਸੇ ਸਾਜਿਸ਼ ਤਹਿਤ ਕੰਮ ਹੋਇਆ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਕੇਜਰੀਵਾਲ ਵੱਲੋਂ ਇਸ ਥਾਂ ’ਤੇ ਚਰਚ ਬਣਾਉਣ ਦੀ ਗੱਲ ਆਖੀ ਗਈ ਸੀ ਪਰ ਅਜੇ ਤੱਕ ਉੱਥੇ ਕੰਮ ਸੁਰੂ ਨਹੀਂ ਹੋਇਆ ਹੈ। ਜਿਸ ਦੇ ਚੱਲਦੇ ਉਨ੍ਹਾਂ ਦੀ ਮੰਗ ਨੂੰ ਪੂਰਾ ਨਹੀਂ ਕੀਤਾ ਗਿਆ ਤਾਂ ਉਹ ਆਉਣ ਵਾਲੇ ਸਮੇਂ ਚ ਆਪਣਾ ਰੋਸ ਪ੍ਰਦਰਸ਼ਨ ਹੋਰ ਤੇਜ਼ ਕਰਨਗੇ।