ਮੁੱਖ ਮੰਤਰੀ ਦੇ ਜ਼ਿਲ੍ਹੇ 'ਚ ਲੋਕਾਂ 'ਤੇ ਦਰਜ ਹੋ ਰਹੇ ਨੇ ਝੂਠੇ ਪਰਚੇ: ਹਰਿੰਦਰਪਾਲ ਚੰਦੂਮਾਜਰਾ - Harinderpal Chandumajra mla
🎬 Watch Now: Feature Video
ਪਟਿਆਲਾ: ਹਲਕਾ ਸਨੌਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਐੱਸਐੱਸਪੀ ਪਟਿਆਲਾ ਨੂੰ ਸਿਆਸੀ ਬਦਲਾਖੋਰੀ ਦੇ ਕਾਰਨ ਝੂਠੇ ਕੇਸ ਪਾਏ ਜਾਣ ਦੇ ਮੁੱਦੇ ਨੂੰ ਲੈ ਕੇ ਮਿਲੇ। ਉਨ੍ਹਾਂ ਕਿਹਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸ਼ਹਿਰ ਵਿੱਚ ਮਾਈਨਿੰਗ ਮਾਫੀਆਂ ਦੇ ਇਸ਼ਾਰਿਆਂ 'ਤੇ ਲੋਕਾਂ ਖ਼ਿਲਾਫ਼ ਝੂਠੇ ਪਰਚੇ ਦਰਜ ਕੀਤੀ ਜਾ ਰਹੇ ਹਨ। ਉਨ੍ਹਾਂ ਕਿਹਾ ਉਨ੍ਹਾਂ ਦੇ ਹਲਕੇ ਦੇ ਪਿੰਡ ਨਲੀਮਾਂ ਦੇ 6 ਵਿਅਕਤੀਆਂ ਖ਼ਿਲਾਫ਼ ਛੱਪੜ ਦੀ ਮਿੱਟੀ ਵੇਚਣ ਦਾ ਝੂਠਾ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਇਨ੍ਹਾਂ ਦਾ ਕਸੂਰ ਸਿਰਫ ਐਨਾ ਸੀ ਕਿ ਇਨ੍ਹਾਂ ਨੇ ਛੱਪੜ ਵਿੱਚੋਂ ਨਜਾਇਜ਼ ਤੌਰ 'ਤੇ ਵੇਚੀ ਗਈ ਮਿੱਟੀ ਦੀ ਸ਼ਿਕਾਇਤ ਕੀਤੀ ਸੀ।