ਕਾਮਰੇਡ ਬਲਵਿੰਦਰ ਕਤਲ ਮਾਮਲੇ 'ਚ ਪਰਿਵਾਰ ਨੇ ਹਾਈ ਕੋਰਟ ਤੋਂ ਸੀਬੀਆਈ ਜਾਂਚ ਕਰਵਾਉਣ ਦੀ ਕੀਤੀ ਅਪੀਲ - ਕਾਮਰੇਡ ਬਲਵਿੰਦਰ ਸਿੰਘ
🎬 Watch Now: Feature Video
ਚੰਡੀਗੜ੍ਹ: ਕਾਮਰੇਡ ਬਲਵਿੰਦਰ ਸਿੰਘ ਦੇ ਕਤਲ ਕੇਸ ਦੇ ਮਾਮਲੇ ਵਿੱਚ ਪਰਿਵਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਪਰਿਵਾਰ ਨੇ ਕਤਲ ਕੇਸ ਦੀ ਜਾਂਚ ਸੀਬੀਆਈ ਤੋਂ ਕਰਵਾਉਣ ਦੀ ਮੰਗ ਕੀਤੀ ਹੈ ਅਤੇ ਪਰਿਵਾਰ ਦੀ ਸੁਰੱਖਿਆ ਯਕੀਨੀ ਬਣਾਏ ਜਾਣ ਦੀ ਵੀ ਮੰਗ ਕੀਤੀ ਹੈ। ਪਰਿਵਾਰ ਵੱਲੋਂ ਅਦਾਲਤ 'ਚ ਪੇਸ਼ ਹੋਏ ਵਕੀਲ ਪ੍ਰਦੀਪ ਵਿਰਕ ਨੇ ਦੱਸਿਆ ਕਿ ਪਰਿਵਾਰ ਨੂੰ ਐਸਆਈਟੀ ਦੀ ਜਾਂਚ 'ਚ ਕਈ ਖਦਸ਼ੇ ਹਨ। ਉਨ੍ਹਾਂ ਨੇ ਕਿਹਾ ਕਿ ਪਰਿਵਾਰ ਨੂੰ ਆਪਣੀ ਸੁਰੱਖਿਆ ਨੂੰ ਲੈ ਕੇ ਵੀ ਕਈ ਖਦਸ਼ੇ ਹਨ। ਵਕੀਲ ਨੇ ਦੱਸਿਆ ਕਿ ਅਦਾਲਤ ਨੇ ਇਸ ਮਾਮਲੇ ਵਿੱਚ ਡੀਜੀਪੀ ਨੂੰ ਹੁਕਮ ਦਿੱਤੇ ਹਨ ਕਿ ਉਹ ਪਰਿਵਾਰ ਦੀ ਸੁਰੱਖਿਆ ਬਾਰੇ ਰਿਪੋਰਟ ਅਦਾਲਤ ਨੂੰ ਦੇਣ ਅਤੇ ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ 8 ਦਸੰਬਰ ਨੂੰ ਹੋਵੇਗੀ।