ਫ਼ਰੀਦਕੋਟ ਪੁਲਿਸ ਵੱਲੋਂ ਲੁੱਟ ਖੋਹ ਕਰਨ ਵਾਲੇ ਗੈਂਗ ਦਾ ਪਰਦਾਫਾਸ਼, ਗੈਂਗ ਦੇ 5 ਮੈਬਰ ਹਥਿਆਰਾਂ ਸਮੇਤ ਕਾਬੂ
🎬 Watch Now: Feature Video
ਫ਼ਰੀਦਕੋਟ: ਪੰਜਾਬ ਵਿੱਚ ਲਗਤਾਰ ਲੁੱਟ ਖੋਹ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਪੁਲਿਸ ਵੱਲੋਂ ਵੀ ਲਗਤਾਰ ਇਨ੍ਹਾਂ ਲੁਟੇਰਿਆਂ ਨੂੰ ਫੜ੍ਹਨ ਵਿੱਚ ਦਿਨ ਰਾਤ ਇੱਕ ਕੀਤਾ ਹੋਇਆ ਹੈ, ਜਿਸ ਦੇ ਚੱਲਦਿਆਂ ਫ਼ਰੀਦਕੋਟ ਪੁਲਿਸ ਦੇ ਸੀਆਈਏ ਸਟਾਫ ਨੂੰ ਇੱਕ ਵੱਡੀ ਸਫਲਤਾ ਹਾਸਿਲ ਹੋਈ ਹੈ। ਉਨ੍ਹਾਂ ਵੱਲੋਂ ਪਿਛਲੇ ਦਿਨੀਂ ਜ਼ਿਲ੍ਹੇ ਅੰਦਰ ਕਈ ਲੁੱਟ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗੈਂਗ ਦੇ 5 ਮੈਂਬਰਾਂ ਨੂੰ ਹਥਿਆਰਾਂ ਸਮੇਤ ਕਾਬੂ ਕੀਤਾ ਹੈ, ਜਿਨ੍ਹਾਂ 'ਤੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ 9 ਮੁਕੱਦਮੇ ਦਰਜ ਹਨ। ਐਸਪੀ ਸੇਵਾ ਸਿੰਘ ਮੱਲੀ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਲੁੱਟ ਕਰਨ ਵਾਲੇ 5 ਲੁਟੇਰਿਆਂ ਕੋਲੋਂ ,2 ਪਿਸਤੌਲ, 32 ਬੋਰ ਸਮੇਤ 16 ਜਿੰਦਾ ਰੌਂਦ 32 ਬੋਰ, 3 ਮੈਗਜੀਨ ਬਰਾਮਦ ਅਤੇ ਜਆਲੀ ਨੰਬਰ ਪਲੇਟਾਂ ਇੱਕ ਕਾਰ ਅਤੇ ਸੋਨਾ ਚਾਂਦੀ ਦਾ ਸਾਮਾਨ ਬਰਾਮਦ ਕੀਤਾ ਹੈ। ਗ੍ਰਿਫਤਾਰ ਕੀਤੇ ਆਦਮੀਆਂ ਵਿੱਚ ਅਵਨੀਤ ਸਿੰਘ ਉਰਫ ਬੱਬੀ , ਸੁਖਵਿੰਦਰ ਸਿੰਘ ਉਰਫ ਸੁਖੀ , ਵਿਕਾਸਦੀਪ ਸਿੰਘ ਉਰਫ ਵਿਕਾਸ , ਲਖਵਿੰਦਰ ਸਿੰਘ ਉਰਫ ਸੋਨੀ ਅਤੇ ਪ੍ਰਭਜੋਤ ਸਿੰਘ ਉਰਫ ਜੋਤੀ ਸ਼ਾਮਿਲ ਹੈ।