ਮੋਦੀ ਦੀ ਪੰਜਾਬ ਫੇਰੀ ਦਾ ਹੋਵੇਗਾ ਵਿਰੋਧ, ਲੱਗਣਗੇ Go back ਦੇ ਨਾਅਰੇ - ਕਿਸਾਨ ਫਿਰੋਜ਼ਪੁਰ ਰੈਲੀ ਦੌਰਾਨ ਨਰਿੰਦਰ ਮੋਦੀ ਦਾ ਵਿਰੋਧ ਕਰਨਗੇ
🎬 Watch Now: Feature Video
ਬਠਿੰਡਾ: 5 ਜਨਵਰੀ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਫਿਰੋਜ਼ਪੁਰ ਵਿਖੇ ਰੈਲੀ ਕੀਤੀ ਜਾਵੇਗੀ ਜਿਸ ਨੂੰ ਲੈ ਕੇ ਕਿਸਾਨਾਂ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਪੀਐੱਮ ਮੋਦੀ ਦਾ ਡੱਟ ਕੇ ਵਿਰੋਧ ਕੀਤਾ ਜਾਵੇਗਾ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਸਕੱਤਰ ਸ਼ਿਗਾਗਾ ਸਿੰਘ ਮਾਨ ਦਾ ਕਹਿਣਾ ਹੈ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਿਸ ਮੂੰਹ ਨਾਲ ਪੰਜਾਬ ਆ ਰਹੇ ਹਨ ਤਿੰਨ ਖੇਤੀਬਾੜੀ ਬਿਲਾਂ ਨੂੰ ਰੱਦ ਕਰਵਾਉਣ ਲਈ ਪੰਜਾਬ ਦੇ ਕਰੀਬ 700 ਕਿਸਾਨਾਂ ਨੂੰ ਜਾਨ ਦੀ ਕੁਰਬਾਨੀ ਦੇਣੀ ਪਈ। ਹੁਣ ਤੱਕ ਜਿੰਨੇ ਵੀ ਨਰਿੰਦਰ ਮੋਦੀ ਵੱਲੋਂ ਵਾਅਦੇ ਕੀਤੇ ਗਏ ਹਨ ਉਹ ਵਾਅਦੇ ਪੂਰੇ ਨਹੀਂ ਹੋਏ। ਉਨ੍ਹਾਂ ਇਹ ਵੀ ਕਿਹਾ ਕਿ ਪੀਐੱਮ ਮੋਦੀ ਦੀ ਫੇਰੀ ਦਾ ਉਨ੍ਹਾਂ ਵੱਲੋਂ ਵਿਰੋਧ ਕੀਤਾ ਜਾਵੇਗਾ। ਇਸ ਲਈ ਕਿਸਾਨ ਆਗੂਆਂ ਵੱਲੋਂ ਪਿੰਡ ਪਿੰਡ ਲਾਮਬੰਦੀ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਵੱਡੀ ਗਿਣਤੀ ’ਚ ਕਿਸਾਨ ਫਿਰੋਜ਼ਪੁਰ ਰੈਲੀ ਦੌਰਾਨ ਨਰਿੰਦਰ ਮੋਦੀ ਦਾ ਵਿਰੋਧ ਕਰਨਗੇ।