ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਸ੍ਰੀ ਫ਼ਤਿਹਗੜ੍ਹ ਸਾਹਿਬ ਹੋਏ ਨਤਮਸਤਕ - ਕਿਸਾਨੀ ਮੋਰਚੇ ਦੀ ਫ਼ਤਹਿ ਹੋਣ 'ਤੇ ਪ੍ਰਮਾਤਮਾ ਦਾ ਸ਼ੁਕਰਾਨਾ
🎬 Watch Now: Feature Video
ਫ਼ਤਿਹਗੜ੍ਹ ਸਾਹਿਬ: ਸੰਯੁਕਤ ਕਿਸਾਨ ਮੋਰਚੇ ਦੇ ਆਗੂ ਬਲਬੀਰ ਸਿੰਘ ਰਾਜੇਵਾਲ( Balbir Singh Rajewal) ਸ਼ੁੱਕਰਵਾਰ ਨੂੰ ਸ਼ਹੀਦਾਂ ਦੇ ਪਵਿੱਤਰ ਅਸਥਾਨ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਉਹਨਾਂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਸ੍ਰੀ ਦਰਬਾਰ ਸਾਹਿਬ ਵਿਖੇ ਰੁਮਾਲਾ ਸਾਹਿਬ ਭੇਂਟ ਕੀਤਾ। ਇਸ ਮੌਕੇ ਬੋਲਦਿਆਂ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਸੂਬਾ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਉਹ ਕਿਸਾਨੀ ਮੋਰਚੇ ਦੀ ਫ਼ਤਹਿ ਹੋਣ 'ਤੇ ਪ੍ਰਮਾਤਮਾ ਦਾ ਸ਼ੁਕਰਾਨਾ ਅਤੇ ਫ਼ਤਿਹਗੜ੍ਹ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਪਹੁੰਚੇ ਹਨ।