ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਕਿਸਾਨਾਂ ਵੱਲੋਂ ਗਰਮਜੋਸ਼ੀ ਨਾਲ ਸਵਾਗਤ - ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ
🎬 Watch Now: Feature Video
ਫ਼ਿਰੋਜ਼ਪੁਰ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਸਾਨਾਂ 'ਤੇ ਥੋਪੇ ਜਾ ਰਹੇ ਤਿੰਨ ਕਾਲੇ ਕਾਨੂੰਨਾਂ ਦੇ ਖਿਲਾਫ਼ ਕਿਸਾਨ ਲਗਭਗ ਇੱਕ ਸਾਲ ਤੋਂ ਵੀ ਵੱਧ ਸਮੇਂ ਤੋਂ ਦਿੱਲੀ ਦੀਆਂ ਵੱਖ ਵੱਖ ਸਰਹੱਦਾਂ 'ਤੇ ਸੰਘਰਸ਼ ਕਰ ਰਹੇ ਸਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਹ ਕਾਨੂੰਨ ਵਾਪਸ ਲੈਣ 'ਤੇ ਸੰਘਰਸ਼ ਦਾ ਝੰਡਾ ਬੁਲੰਦ ਕਰਨ ਵਾਲੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ(Farmer Leader Jagjit Singh Dalewal) ਅਤੇ ਉਨ੍ਹਾਂ ਦੇ ਸਾਥੀਆਂ ਦਾ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਮੱਥਾ ਟੇਕਣ ਜਾ ਰਹੇ ਸਨ। ਜਾਂਦੇ ਸਮੇਂ ਰਸਤੇ ਵਿੱਚ ਬੰਗਾਲੀ ਵਾਲਾ ਪੁਲ ਨੇੜੇ ਮੱਖੂ ਵਿਖੇ ਪਹੁੰਚਣ 'ਤੇ ਪਿੰਡ ਬੂਟੇ ਵਾਲਾ ਦੇ ਕਿਸਾਨਾਂ ਨੇ ਫੁੱਲਾਂ ਦੀ ਬਰਸਾਤ ਕਰ ਕੇ ਬੜੀ ਗਰਮਜੋਸ਼ੀ ਨਾਲ ਸਵਾਗਤ ਕੀਤਾ। ਇਸ ਮੌਕੇ 'ਤੇ ਕਿਸਾਨ ਆਗੂਆਂ ਨੇ ਜਗਜੀਤ ਸਿੰਘ ਡੱਲੇਵਾਲਾ ਸਮੇਤ ਉਨ੍ਹਾਂ ਦੇ ਹੋਰ ਹਰਿਆਣਵੀ ਕਿਸਾਨ ਆਗੂਆਂ ਨੂੰ ਸਿਰੋਪੇ ਭੇਂਟ ਕਰਕੇ ਸਨਮਾਨਿਤ ਕੀਤਾ। ਲੱਡੂ ਖੁਆ ਕੇ ਮੂੰਹ ਮਿੱਠਾ ਕਰਵਾਇਆ ਗਿਆ।