ਪ੍ਰਿੰਸੀਪਲ ਦੀ ਬਦਲੀ ਤੋਂ ਗੁੱਸਾ ਹੋਏ ਵਿਦਿਆਰਥੀਆਂ ਅਤੇ ਕਿਸਾਨਾਂ ਨੇ ਘੇਰਿਆ ਡੀਸੀ ਦਫਤਰ - ਸਰਕਾਰੀ ਆਦਰਸ਼ ਸਕੂਲ ਦੇ ਪ੍ਰਿੰਸੀਪਲ
🎬 Watch Now: Feature Video
ਬਠਿੰਡਾ: ਪਿੰਡ ਨੰਦਗੜ੍ਹ ਦੇ ਸਰਕਾਰੀ ਆਦਰਸ਼ ਸਕੂਲ ਦੇ ਪ੍ਰਿੰਸੀਪਲ ਦੀ ਬਦਲੀ (School Principal) ਤੋਂ ਗੁੱਸਾ ਹੋਏ ਵਿਦਿਆਰਥੀਆਂ ਅਤੇ ਕਿਸਾਨ ਜਥੇਬੰਦੀਆਂ(farmer leaders) ਨੇ ਡਿਪਟੀ ਕਮਿਸ਼ਨਰ ਦੇ ਦਫਤਰ (Deputy Commissioner office) ਦਾ ਘਿਰਾਓ ਕੀਤਾ। ਇਸ ਦੌਰਾਨ ਸਕੂਲ ਦੇ ਵਿਦਿਆਰਥੀਆਂ ਅਤੇ ਕਿਸਾਨ ਆਗੂਆਂ (Farmers) ਦਾ ਕਹਿਣਾ ਹੈ ਕਿ ਪ੍ਰਿੰਸੀਪਲ ਵੱਲੋਂ ਬਹੁਤ ਹੀ ਵਧੀਆ ਤਰੀਕੇ ਨਾਲ ਸਕੂਲ ਨੂੰ ਚਲਾਇਆ ਜਾ ਰਿਹਾ ਹੈ। ਵਧੀਆ ਸਿੱਖਿਆ ਪ੍ਰਬੰਧ ਕੀਤੇ ਜਾ ਰਹੇ ਹਨ। ਇਸਦੇ ਬਾਵਜੁਦ ਵੀ ਪ੍ਰਸ਼ਾਸਨ ਵਲੋਂ ਪ੍ਰਿੰਸੀਪਲ ਦੀ ਬਦਲੀ ਕੀਤੀ ਗਈ ਜਿਸ ਦੇ ਰੋਸ ਵਜੋਂ ਉਨ੍ਹਾਂ ਵੱਲੋਂ ਡੀਸੀ ਦਫਤਰ ਦਾ ਘਿਰਾਓ ਕੀਤਾ ਗਿਆ। ਦੂਜੇ ਪਾਸੇ ਪ੍ਰਿੰਸੀਪਲ ਅਮਨਦੀਪ ਕੌਰ ਨੇ ਦੱਸਿਆ ਕਿ ਉਨ੍ਹਾਂ ਦੀ ਬਦਲੀ ਨੂੰ ਰੱਦ ਕਰ ਦਿੱਤਾ ਗਿਆ ਹੈ। ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪੇ ਅਤੇ ਕਿਸਾਨ ਜਥੇਬੰਦੀਆਂ ਵੱਲੋਂ ਉਨ੍ਹਾਂ ਦਾ ਬਹੁਤ ਸਾਥ ਦਿੱਤਾ ਗਿਆ।