ਬਠਿੰਡੇ 'ਚ ਕਿਸਾਨਾਂ ਨੇ ਖੇਤੀ ਆਰਡੀਨੈਸਾਂ ਦੇ ਵਿਰੋਧ 'ਚ ਕੀਤਾ ਟਰੈਕਟਰ ਪ੍ਰਦਰਸ਼ਨ - ਤਿੰਨ ਆਰਡੀਨੈਸਾਂ
🎬 Watch Now: Feature Video
ਬਠਿੰਡਾ: ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਖੇਤੀ ਤੇ ਕਿਸਾਨੀ ਨਾਲ ਸਬੰਧਤ ਲਿਆਂਦੇ ਗਏ ਤਿੰਨ ਆਰਡੀਨੈਸਾਂ ਵਿਰੁੱਧ ਪੰਜਾਬ ਭਰ ਵਿੱਚ 13 ਕਿਸਾਨ ਜਥੇਬੰਦੀਆਂ ਟਰੈਕਟਰ ਅੰਦੋਲਨ ਕੀਤਾ। ਬਠਿੰਡਾ ਵਿੱਚ ਵੀ ਕਿਸਾਨਾਂ ਨੇ ਇਨ੍ਹਾਂ ਆਰਡੀਨੈਸਾਂ ਦਾ ਵਿਰੋਧ ਕਰਦੇ ਹੋਏ ਆਪਣੇ ਟਰੈਕਟਰਾਂ ਨਾਲ ਰੋਸ ਪ੍ਰਦਰਸ਼ਨ ਕੀਤਾ। ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੀ ਆਗੂ ਹਰਿੰਦਰ ਬਿੰਦੂ ਨੇ ਕਿਹਾ ਕਿ ਸਰਕਾਰ ਦੇ ਇਹ ਤਿੰਨੇ ਆਰਡੀਨੈਸਾਂ ਪੰਜਾਬ ਦੀ ਕਿਸਾਨੀ ਨੂੰ ਤਬਾਹ ਕਰ ਦੇਣਗੇ। ਕਿਸਾਨ ਆਗੂ ਹਰਦੇਵ ਸਿੰਘ ਚਿੱਟੀ ਨੇ ਕਿਹਾ ਜਿੰਨਾ ਸਮਾਂ ਸਰਕਾਰ ਇਨ੍ਹਾਂ ਆਰਡੀਨੈਸਾਂ ਨੂੰ ਵਾਪਸ ਨਹੀਂ ਲੈਂਦੀ ਉਨ੍ਹਾਂ ਸਮਾਂ ਸੰਘਰਸ਼ ਜਾਰੀ ਰਹੇਗਾ।