ਮਹਾਂਪੰਚਾਇਤ ਲਈ ਕਿਸਾਨਾਂ ਦੇ ਜੱਥੇ ਰਵਾਨਾ - ਯੂ.ਪੀ ਦੇ ਮੁਜ਼ੱਫਰਨਗਰ
🎬 Watch Now: Feature Video
ਬਠਿੰਡਾ: ਸੰਯੁਕਤ ਕਿਸਾਨ ਮੋਰਚੇ ਦੇ ਆਦੇਸ਼ਾਂ ਤੇ ਯੂ.ਪੀ ਦੇ ਮੁਜ਼ੱਫਰਨਗਰ ਵਿੱਚ ਮਹਾਂਪੰਚਾਇਤ ਹੋ ਰਹੀ ਹੈ। ਇਸ ਲਈ ਪੰਜਾਬ ਤੋਂ ਕਿਸਾਨਾਂ ਦਾ ਜੱਥਾ ਰਵਾਨਾ ਹੋਇਆ। ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਜਿੰਨਾ ਸਮਾਂ ਕੇਂਦਰ ਸਰਕਾਰ ਤਿੰਨ ਖੇਤੀਬਾੜੀ ਕਾਲੇ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ ਉਹਨਾਂ ਸਮਾਂ ਉਹ ਭਾਜਪਾ ਦਾ ਇਸੇ ਤਰ੍ਹਾਂ ਵਿਰੋਧ ਕਰਦੇ ਰਹਿਣਗੇ। ਕਿਸਾਨ ਆਗੂਆਂ ਨੇ ਕਿਹਾ ਕਿ ਯੂ ਪੀ ਦੀਆਂ ਚੋਣਾਂ ਵਿੱਚ ਭਾਜਪਾ ਨੂੰ ਕਰਾਰੀ ਹਾਰ ਦਿਵਾਉਣ ਲਈ ਇਹ ਮਹਾਂਪੰਚਾਇਤ ਕਰਵਾਈ ਜਾ ਰਹੀ ਹੈ। ਜਿਸ ਵਿੱਚ ਪੂਰੇ ਭਾਰਤ ਦੇ ਕਿਸਾਨ ਭਾਗ ਲੈਣਗੇ ਅਤੇ ਭਾਜਪਾ ਨੂੰ ਕਰਾਰੀ ਹਾਰ ਦੇਣ ਲਈ ਉਨ੍ਹਾਂ ਵੱਲੋਂ ਇਸੇ ਤਰ੍ਹਾਂ ਯੂਪੀ ਵਿਚ ਮਹਾਂਪੰਚਾਇਤਾਂ ਕੀਤੀਆਂ ਜਾਣਗੀਆਂ। ਬਠਿੰਡਾ ਬਲਾਕ ਵਿਚ ਦੋ ਬੱਸਾਂ ਯੂਪੀ ਦੇ ਮੁਜ਼ੱਫਰਨਗਰ ਮਹਾਂਪੰਚਾਇਤ 'ਚ ਸ਼ਾਮਲ ਹੋਣ ਲਈ ਰਵਾਨਾ ਹੋਈਆਂ ਹਨ।