ਤਰਨਤਾਰਨ: ਅੱਕੇ ਕਿਸਾਨਾਂ ਨੇ ਬਿਜਲੀ ਘਰ ਦਾ ਕੀਤਾ ਘਿਰਾਓ - power plant
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-12321786-444-12321786-1625144218182.jpg)
ਤਰਨਤਾਰਨ: ਵਿਧਾਨ ਸਭਾ ਹਲਕਾ ਪੱਟੀ ਅਧੀਨ ਪੈਂਦੇ ਪਿੰਡ ਸਭਰਾਂ ’ਚ ਕਿਸਾਨ ਸੰਘਰਸ਼ ਕਮੇਟੀ ਵੱਲੋਂ ਬਿਜਲੀ ਘਰ ਦਾ ਘਿਰਾਓ ਕੀਤਾ ਗਿਆ। ਇਸ ਮੌਕੇ ਕਿਸਾਨ ਆਗੂਆਂ ਨੇ ਕੈਪਟਨ ਸਰਕਾਰ ਅਤੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਸਰਕਾਰ ਕਿਸਾਨਾਂ ਨਾਲ ਧੱਕਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਬਿਜਾਈ ਨੂੰ ਲੈ ਕੇ ਕਿਸਾਨਾਂ ਨੂੰ ਬਿਜਲੀ ਪੱਖੋਂ ਕਾਫੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨਾਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਬਿਜਲੀ ਦਾ ਪ੍ਰਬੰਧ ਨਾ ਹੋਇਆ ਤਾਂ ਕਿਸਾਨ ਜਥੇਬੰਦੀਆਂ ਇਸ ਤੋਂ ਵੱਡਾ ਸੰਘਰਸ਼ ਕਰਨਗੀਆਂ ’ਤੇ ਇਹ ਧਰਨਾ ਜਾਰੀ ਰਹੇਗਾ।