ਮੰਨੀਆਂ ਹੋਈਆਂ ਮੰਗਾਂ ਲਾਗੂ ਨਾ ਕਰਨ 'ਤੇ ਕਿਸਾਨਾਂ ਨੇ ਕੀਤਾ ਮਿੰਨੀ ਸੈਕਟਰੀਏਟ ਦਾ ਘਿਰਾਓ - mini secretariat In Bathinda
🎬 Watch Now: Feature Video
ਬਠਿੰਡਾ: 20 ਦਸੰਬਰ ਤੋਂ ਬਠਿੰਡਾ ਦੇ ਮਿਨੀ ਸੈਕਟਰੀਏਟ ਦਾ ਘਿਰਾਓ ਕਰੀ ਬੈਠੇ ਕਿਸਾਨਾਂ ਨੇ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਜਲਦ ਲਾਗੂ ਨਾ ਕੀਤੀਆਂ ਤਾਂ ਉਹ ਦੂਸਰੇ ਪਾਸੇ ਦੀ ਸੜਕ ਜਾਮ ਕਰ ਦੇਣਗੇ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਹਰਜਿੰਦਰ ਸਿੰਘ ਬੰਗੀ ਨੇ ਕਿਹਾ ਕਿ ਚੰਨੀ ਸਰਕਾਰ ਨੇ ਮੰਨੀਆਂ ਹੋਈਆਂ ਮੰਗਾਂ ਸੰਬੰਧੀ ਹਾਲੇ ਤੱਕ ਕੋਈ ਵੀ ਫੈਸਲਾ ਨਹੀਂ ਲਿਆ। ਜਿਸ ਕਾਰਨ ਮਜ਼ਬੂਰਨ ਉਨ੍ਹਾਂ ਨੇ ਮਿੰਨੀ ਸੈਕਟਰੀਏਟ ਦਾ ਘਿਰਾਓ ਕੀਤਾ। ਪਰ ਪ੍ਰਸ਼ਾਸਨ ਵੱਲੋਂ ਕੋਈ ਵੀ ਹਾਂ ਪੱਖੀ ਹੁੰਗਾਰਾ ਨਾ ਭਰਨ ਦੇ ਚਲਦਿਆਂ ਹੋਣ ਕਾਰਨ ਧਰਨਾ ਅਣਮਿੱਥੇ ਸਮੇਂ ਲਈ ਜਾਰੀ ਰਹੇਗਾ। ਉਨ੍ਹਾਂ ਸਮਾਂ ਮਿੰਨੀ ਸੈਕਟਰੀਏਟ ਦਾ ਘਿਰਾਉ ਨਹੀਂ ਛੱਡਣਗੇ। ਜਦੋਂ ਤੱਕ ਇਹਨਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਨਹੀਂ ਕੀਤਾ ਜਾਂਦਾ।