ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਨੇ ਚੰਡੀਗੜ੍ਹ-ਲੁਧਿਆਣਾ ਹਾਈਵੇ ਕੀਤਾ ਜਾਮ - farmers protest
🎬 Watch Now: Feature Video
ਸ੍ਰੀ ਫ਼ਤਿਹਗੜ੍ਹ ਸਾਹਿਬ: ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਪਿਛਲੇ 2 ਮਹੀਨੇ ਤੋਂ ਲਗਾਤਾਰ ਧਰਨੇ ਦਿੱਤੇ ਜਾ ਰਹੇ ਹਨ। ਕਿਸਾਨਾਂ ਵਲੋਂ ਅੱਜ ਚੰਡੀਗੜ੍ਹ-ਲੁਧਿਆਣਾ ਹਾਈਵੇ ਜਾਮ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦੇ ਹੋਏ ਕਿਸਾਨਾਂ ਦਾ ਕਹਿਣਾ ਕਿ ਪ੍ਰਧਾਨ ਮੰਤਰੀ ਮੋਦੀ ਦੇਸ਼ ਨੂੰ ਹਿੰਦੂ ਰਾਜ ਬਣਾਉਣਾ ਚਾਹੁੰਦਾ ਹੈ ਪਰ ਪੰਜਾਬ ਦੇ ਕਿਸਾਨ ਅਜਿਹਾ ਨਹੀਂ ਹੋਣ ਦੇਣਗੇ। ਉਨ੍ਹਾਂ ਕਿਹਾ ਕਿ ਕਿਸਾਨਾਂ ਵਲੋਂ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਹਰ ਸੰਘਰਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਦੇ ਖਿਲਾਫ਼ ਸਾਰੀਆਂ ਜਥੇਬੰਦੀਆਂ ਇੱਕ ਹਨ।