ਸਰਕਾਰੀ ਖਰੀਦ ਨਾ ਹੋਣ ਕਾਰਨ ਕਿਸਾਨਾਂ ਨਾਭਾ-ਮਲੇਰਕੋਟਲਾ ਰੋਡ ਕੀਤਾ ਜਾਮ
🎬 Watch Now: Feature Video
ਪੰਜਾਬ ਸਰਕਾਰ ਵੱਲੋਂ ਕਣਕ ਦੀ ਸਰਕਾਰੀ ਖਰੀਦ 10 ਅਪ੍ਰੈਲ ਨੂੰ ਸ਼ੁਰੂ ਕਰ ਦਿੱਤੀ ਸੀ ਅਤੇ ਸਰਕਾਰ ਵੱਲੋਂ ਪੁਖ਼ਤਾ ਇੰਤਜ਼ਾਮ ਦੇ ਵੱਡੇ-ਵੱਡੇ ਦਾਅਵੇ ਕੀਤੇ ਗਏ ਸਨ। ਪਰ ਜ਼ਮੀਨੀ ਪੱਧਰ ਤੇ ਇਹ ਦਾਅਵੇ ਬਿਲਕੁਲ ਖੋਖਲੇ ਵਿਖਾਈ ਦੇ ਰਹੇ ਹਨ। ਜਿਸ ਦੇ ਤਹਿਤ ਏਸ਼ੀਆ ਦੂਜੇ ਨੰਬਰ ਤੇ ਜਾਣੀ ਜਾਦੀ ਨਾਭਾ ਦੀ ਅਨਾਜ ਮੰਡੀ ਵਿੱਚ ਪਿਛਲੇ ਪੰਜ ਦਿਨਾਂ ਤੋਂ ਨਾ ਹੀ ਲਿਫਟਿੰਗ ਹੋਈ ਹੈ ਅਤੇ ਨਾ ਹੀ ਮੰਡੀ ਵਿਚ ਕੋਈ ਪੁਖਤਾ ਇੰਤਜ਼ਾਮ ਕੀਤੇ ਗਏ ਹਨ। ਜਿਸ ਦੇ ਤਹਿਤ ਕਿਸਾਨਾਂ ਨੇ ਦੁਖੀ ਹੋ ਕੇ ਨਾਭਾ ਦੀ ਅਨਾਜ ਮੰਡੀ ਦੇ ਬਾਹਰ ਕਣਕ ਦੀਆਂ ਭਰੀਆਂ ਟਰਾਲੀਆਂ ਸੜਕ ਤੇ ਖੜਾ ਕੇ ਨਾਭਾ ਮਲੇਰਕੋਟਲਾ ਨੂੰ ਜਾਮ ਕਰਕੇ ਨਾਭਾ ਮਾਰਕੀਟ ਕਮੇਟੀ ਅਤੇ ਪੰਜਾਬ ਸਰਕਾਰ ਦੇ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਕਿਸਾਨਾਂ ਦਾ ਕਹਿਣਾ ਹੈ ਕਿ ਅਸੀਂ ਪੰਜ ਦਿਨਾਂ ਤੋਂ ਲਗਾਤਾਰ ਮੰਡੀ ਵਿਚ ਖੱਜਲ ਖੁਆਰ ਹੋ ਰਹੇ ਹਾਂ ਪਾਸ ਨੂੰ ਲੈ ਕੇ ਅਤੇ ਬਾਰਦਾਨੇ ਦੀ ਕਮੀ ਦੇ ਚਲਦਿਆਂ ਜਿਥੇ ਵੱਡੀ ਮੁਸ਼ਕਲ ਆ ਰਹੀ ਹੈ।