ਗੁਰਦਾਸਪੁਰ ਵਿੱਚ ਕਿਸਾਨਾਂ ਨੇ ਪਠਾਨਕੋਟ-ਅੰਮ੍ਰਿਤਸਰ ਨੈਸ਼ਨ ਹਾਈਵੇ ਕੀਤਾ ਬੰਦ - ਕਿਸਾਨਾਂ ਦੀਆਂ ਮੰਗਾਂ
🎬 Watch Now: Feature Video
ਗੰਨੇ ਦੀ ਬਕਾਇਆ ਰਾਸ਼ੀ ਦਾ ਭੁਗਤਾਨ ਨਾ ਹੋਣ ਕਾਰਨ ਪਿਛਲੇ 9 ਦਿਨਾਂ ਤੋਂ ਕਿਸਾਨ ਗੁਰਦਾਸਪੁਰ ਦੇ ਖੰਡ ਮੀਲ ਦੇ ਬਾਹਰ ਰੋਸ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਪਿਛਲੇ 9 ਦਿਨਾਂ ਤੋਂ ਉਹ ਧਰਨਾ ਦੇ ਰਹੇ ਹਨ ਪਰ ਸਰਕਾਰ ਦੇ ਕਿਸੇ ਵੀ ਨੁਮਾਇੰਦੇ ਨੇ ਉਨ੍ਹਾਂ ਦੀ ਸਾਰ ਨਹੀਂ ਲਈ, ਜਿਸ ਦੇ ਰੋਸ ਵੱਜੋਂ ਕਿਸਾਨਾਂ ਨੇ ਨੈਸ਼ਨਲ ਹਾਈਵੇ ਬੰਦ ਕਰ ਦਿੱਤਾ। ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਦੇ ਬੱਚਿਆਂ ਦਾ ਪਾਲਣ ਪੋਸ਼ਣ ਵੀ ਮੁਸ਼ਕਿਲ ਹੋਇਆ ਪਿਆ ਹੈ ਜਿਸ ਲਈ ਜਿਨ੍ਹਾ ਚਿਰ ਉਨ੍ਹਾਂ ਨੂੰ ਬਕਾਇਆ ਨਹੀਂ ਮਿਲਦਾ, ਉਦੋਂ ਤੱਕ ਇਹ ਧਰਨਾ ਜਾਰੀ ਰੱਖਣਗੇ।