ਕਾਂਗਰਸ ਸਰਕਾਰ ਮੰਡੀਆਂ 'ਚ ਪ੍ਰਬੰਧਾਂ ਨੂੰ ਲੈ ਕੇ ਬੂਰੀ ਤਰ੍ਹਾਂ ਫੇਲ: ਰਾਜੂ ਖੰਨਾ - COVID-19
🎬 Watch Now: Feature Video
ਸ੍ਰੀ ਫਤਿਹਗੜ੍ਹ ਸਾਹਿਬ : ਅਮਲੋਹ ਦਾਣਾ ਮੰਡੀ 'ਚੋਂ ਨਿਰੰਤਰ ਖ਼ਰੀਦ, ਬਰਸਾਤ ਹੋਣ ਕਰਕੇ ਤੇ ਨਾਲ ਹੀ ਢੁੱਕਵੇਂ ਪ੍ਰਬੰਧ ਨਾ ਹੋਣ ਕਾਰਨ ਕਿਸਾਨਾਂ ਨੂੰ ਮੰਡੀਆਂ ਵਿੱਚ ਖਾਸੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਤਹਿਤ ਹੀ ਅਮਲੋਹ ਦਾਣਾ ਮੰਡੀ ਦਾ ਦੌਰਾ ਕਰਦਿਆਂ ਹਲਕਾ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਕਿਹਾ ਕਿ ਆਪਣੇ-ਆਪ ਨੂੰ ਕਿਸਾਨਾਂ ਦੇ ਪਾਖੀ ਅਖਵਾਉਣ ਵਾਲੀ ਇਹ ਕਾਂਗਰਸ ਸਰਕਾਰ ਅਨਾਜ ਮੰਡੀਆਂ ਦੇ ਪ੍ਰਬੰਧਾਂ ਨੂੰ ਲੈ ਕੇ ਬੂਰੀ ਤਰ੍ਹਾਂ ਫੇਲ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਅਨਾਜ ਮੰਡੀ ਅਮਲੋਹ ਵਿੱਚ ਭਾਵੇਂ ਮੌਸਮ ਖ਼ਰਾਬ ਤੇ ਬਰਸਾਤ ਹੋਣ ਕਾਰਨ ਕਿਸਾਨਾਂ ਨੂੰ ਜਿੱਥੇ ਕਣਕ ਵੇਚਣ ਵਿੱਚ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉੱਥੇ ਹੀ ਕਣਕ ਦੀਆਂ ਢੇਰੀਆਂ ਹੇਠੋਂ ਪਾਣੀ ਫਿਰ ਜਾਣ ਕਾਰਨ ਕਿਸਾਨਾਂ ਦਾ ਵੱਡਾ ਵਿੱਤੀ ਨੁਕਸਾਨ ਵੀ ਹੋ ਰਿਹਾ ਹੈ। ਪੰਜਾਬ ਸਰਕਾਰ ਦੀਆਂ ਖਰੀਦ ਏਜੰਸੀਆਂ ਵੱਲੋਂ ਮੌਸਮ ਦੀ ਖ਼ਰਾਬੀ ਤੇ ਬਰਸਾਤ ਨੂੰ ਲੈ ਕੇ ਪਿਛਲੇ 2 ਦਿਨਾਂ ਤੋਂ ਅਨਾਜ ਮੰਡੀ ਵਿੱਚ ਕਣਕ ਦੀ ਖ਼ਰੀਦ ਵੀ ਨਹੀਂ ਕੀਤੀ ਗਈ। ਇਸ ਕਾਰਨ ਅਮਲੋਹ ਮੰਡੀ ਵਿੱਚ ਕਣਕ ਲੈ ਕੇ ਆਏ ਕਿਸਾਨਾਂ ਨੂੰ ਵੱਡੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।