ਨਾਭਾ 'ਚ ਕਿਸਾਨਾਂ ਵੱਲੋਂ ਦੁਕਾਨਦਾਰਾਂ ਨੂੰ ਦੁਕਾਨਾਂ ਖੋਲ੍ਹਣ ਲਈ ਕੀਤਾ ਪ੍ਰੇਰਿਤ - shopkeepers
🎬 Watch Now: Feature Video
ਨਾਭਾ:ਪੰਜਾਬ ਸਰਕਾਰ ਦੇ ਹੁਕਮਾਂ ਦੇ ਰੋਸ ਵਜੋਂ ਸੰਯੁਕਤ ਕਿਸਾਨ ਮੋਰਚੇ ਦੇ ਵੱਲੋਂ ਦਿੱਤੇ ਗਏ ਸੱਦੇ ਤਹਿਤ ਪੂਰੇ ਸੂਬੇ ਭਰ ਦੇ ਕਿਸਾਨ ਯੂਨੀਅਨਾਂ ਦੇ ਵੱਲੋਂ ਸੜਕਾਂ ਤੇ ਉਤਰ ਕੇ ਦੁਕਾਨਾਂ ਖੁੱਲਵਾਉਣ ਦਾ ਐਲਾਨ ਕੀਤਾ ਹੋਇਆ ਹੈ।ਜਿਸ ਦੇ ਤਹਿਤ ਨਾਭਾ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਵੱਲੋ ਵੱਡੀ ਗਿਣਤੀ ਦੇ ਵਿੱਚ ਨਾਭਾ ਦੇ ਬਾਜ਼ਾਰਾਂ ਨੂੰ ਖੋਲ੍ਹਣ ਲਈ ਦੁਕਾਨਦਾਰਾਂ ਨੂੰ ਪ੍ਰੇਰਿਤ ਕੀਤਾ ਗਿਆ।ਇਸ ਮੌਕੇ ਕਿਸਾਨ ਆਗੂ ਹਰਮੇਲ ਸਿੰਘ ਤੁੰਗਾ ਨੇ ਕਿਹਾ ਹੈ ਕਿ ਸਰਕਾਰ ਵੱਲੋਂ ਲਏ ਗਏ ਸਾਰੇ ਫ਼ੈਸਲੇ ਗ਼ਲਤ ਹਨ। ਉਹਨਾਂ ਦਾ ਵਿਰੋਧ ਕਰਦੇ ਹਾਂ ਅਤੇ ਦੁਕਾਨਦਾਰਾਂ ਨੂੰ ਦੁਕਾਨਾਂ ਖੋਲ੍ਹਣ ਦੀ ਅਪੀਲ ਕਰਦੇ ਹਾਂ।ਉਧਰ ਪੁਲਿਸ ਨੇ ਦਾਅਵਾ ਕੀਤਾ ਹੈ ਕਿ ਬਾਜ਼ਾਰ ਵਿਚ ਸਾਰੀਆਂ ਦੁਕਾਨਾਂ ਬੰਦ ਹਨ।