ਕਿਸਾਨ ਜਥੇਬੰਦੀਆਂ ਵੱਲੋਂ ਪੀਐੱਮ ਮੋਦੀ ਦੀ ਰੈਲੀ ਦਾ ਵਿਰੋਧ

🎬 Watch Now: Feature Video

thumbnail
ਅੰਮ੍ਰਿਤਸਰ: ਪ੍ਰਧਾਨਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ਰੈਲੀ ਦਾ ਕਿਸਾਨਾਂ ਵੱਲੋਂ ਵੱਡੇ ਪੱਧਰ ’ਤੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸੇ ਦੇ ਚੱਲਦੇ ਜ਼ਿਲ੍ਹੇ ’ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕੇ ਗਏ ਅਤੇ ਕੁੱਝ ਘੰਟਿਆਂ ਰੋਡ ਜਾਮ ਕਰਕੇ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂਆਂ ਨੇ ਕਿਹਾ ਕਿ ਜਿੰਨਾ ਸਮੇਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਸ ਸਮੇਂ ਤੱਕ ਪੰਜਾਬ ਦੇ ਵਿੱਚ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਦਾ ਵਿਰੋਧ ਕਰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਲਖੀਮਪੁਰ ਖੀਰੀ ਦੇ ਮੁੱਖ ਦੋਸ਼ੀ ਮੰਤਰੀ ਨੂੰ ਉਸ ਦੇ ਅਹੁਦੇ ਤੋਂ ਲਾਹਿਆ ਨਹੀਂ ਜਾਂਦਾ ਅਤੇ ਲਖੀਮਪੁਰ ਖੀਰੀ ਦੇ ਦੋਸ਼ੀਆਂ ਨੂੰ ਸਜ਼ਾ ਨਹੀਂ ਮਿਲਦੀ। ਉਸ ਸਮੇਂ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ। ਕਿਸਾਨ ਜਥੇਬੰਦੀਆਂ ਇੱਕੋ ਕੰਮ ਸੰਘਰਸ਼ ਕਰਨਾ ਤੇ ਲਗਾਤਾਰ ਸੰਘਰਸ਼ ਕਰਦੀਆਂ ਰਹਿਣਗੀਆਂ।

For All Latest Updates

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.