ਖੇਤੀ ਆਰਡੀਨੈਂਸ ਦੇ ਵਿਰੋਧ 'ਚ ਕਿਸਾਨ ਯੂਨੀਅਨ ਵੱਲੋਂ ਪ੍ਰਦਰਸ਼ਨ - ਪੈਟਰੋਲ ਡੀਜ਼ਲ ਦੀਆਂ ਕੀਮਤਾਂ
🎬 Watch Now: Feature Video
ਬਰਨਾਲਾ: ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਖੇਤੀ ਆਰਡੀਨੈਂਸ, ਬਿਜਲੀ ਸੋਧ ਬਿੱਲ 2020, ਐਮਐਸਪੀ ਖ਼ਤਮ ਕਰਨ ਅਤੇ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਿੱਚ ਕੀਤੇ ਜਾ ਰਹੇ ਵਾਧੇ ਦੇ ਵਿਰੋਧ 'ਚ ਤਹਿਸੀਲ ਦਫ਼ਤਰਾਂ ਦਾ ਘਿਰਾਓ ਕਰਕੇ ਧਰਨੇ ਦਿੱਤੇ ਗਏ। ਇਸ ਮੌਕੇ ਗੱਲਬਾਤ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਇਹ ਰੋਸ ਧਰਨੇ ਪੰਜਾਬ ਭਰ 'ਚ ਡੀਸੀ, ਐੱਸਡੀਐੱਮ ਤੇ ਤਹਿਸੀਲ ਦੇ ਦਫ਼ਤਰਾਂ ਅੱਗੇ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਬਿਜਲੀ ਸੋਧ ਬਿੱਲ ਦੇ ਬਹਾਨੇ ਕੇਂਦਰ ਸਰਕਾਰ ਵੱਲੋਂ ਮਜ਼ਦੂਰਾਂ ਦੀ ਘਰਾਂ ਦੀ ਮੁਫ਼ਤ ਦਿੱਤੀ ਜਾ ਰਹੀ ਬਿਜਲੀ ਤੇ ਕਿਸਾਨਾਂ ਨੂੰ ਖੇਤਾਂ ਦੀ ਬਿਜਲੀ ਦਾ ਹੱਕ ਖੋਹਣ ਦੀ ਤਿਆਰੀ ਕੀਤੀ ਜਾ ਰਹੀ ਹੈ। ਪਰ ਕਿਸੇ ਵੀ ਪਾਰਟੀ ਦੀ ਸਰਕਾਰ ਹੋਵੇ ਉਹ ਹਮੇਸ਼ਾ ਹੀ ਕਿਸਾਨ ਵਿਰੋਧੀ ਫੈਸਲੇ ਲੈਂਦੀ ਆ ਰਹੀ ਹੈ। ਮੌਜੂਦਾ ਸਮੇਂ ਵਿੱਚ ਕੇਂਦਰ ਅਤੇ ਸੂਬਾ ਸਰਕਾਰ ਵੱਲੋਂ ਵੀ ਕਿਸਾਨ ਵਿਰੋਧੀ ਨੀਤੀਆਂ ਬਣਾਈਆਂ ਜਾ ਰਹੀਆਂ ਹਨ, ਜਿਸਦਾ ਕਿਸਾਨ ਜਥੇਬੰਦੀ ਵੱਲੋਂ ਡੱਟ ਕੇ ਵਿਰੋਧ ਕੀਤਾ ਜਾ ਰਿਹਾ ਹੈ।