ਨੀਂਹ ਪੱਥਰ ਸਮਾਗਮ ਤੋਂ ਪਹਿਲਾਂ ਕਿਸਾਨਾਂ ਦਾ ਰੋਸ ਪ੍ਰਦਰਸ਼ਨ - ਹਲਕਾ ਚੱਬੇਵਾਲ ਅਧੀਨ ਆਉਂਦੇ ਪਿੰਡ ਮੁਖਲਿਆਣਾ
🎬 Watch Now: Feature Video
ਹੁਸ਼ਿਆਰਪੁਰ: ਹਲਕਾ ਚੱਬੇਵਾਲ ਅਧੀਨ ਆਉਂਦੇ ਪਿੰਡ ਮੁਖਲਿਆਣਾ ਚ ਸਰਕਾਰੀ ਕਾਲਜ (GOVERNMENT COLLEGE) ਦਾ ਨੀਂਹ ਪੱਥਰ ਰੱਖ ਸੀਐੱਮ ਕੈਪਟਨ ਅਮਰਿੰਦਰ ਸਿੰਘ (CM CAPTAIN AMARINDER SINGH) ਵੱਲੋਂ ਰੱਖਿਆ ਗਿਆ। ਪਰ ਨੀਂਹ ਪੱਥਰ ਸਮਾਗਮ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਐਕਟਿਵ ਪ੍ਰਧਾਨ ਸੰਗਤ ਗਿਲਜੀਆ, ਹਲਕਾ ਦਸੂਹਾ ਤੋਂ ਵਿਧਾਇਕ ਅਰੁਣ ਕੁਮਾਰ ਮਿੱਕੀ ਡੋਗਰਾ ਦਾ ਵਿਰੋਧ ਪ੍ਰਦਰਸ਼ਨ (PROTEST) ਕੀਤਾ ਗਿਆ। ਨਾਲ ਹੀ ਕਾਂਗਰਸੀ ਆਗੂਆਂ ਨੂੰ ਕਾਲੀਆਂ ਝੰਡੀਆਂ ਵੀ ਦਿਖਾਈ ਗਈ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਉਕਤ ਆਗੂ ਸੰਗਤ ਸਿੰਘ ਗਿਲਜੀਆਂ ਵੱਲੋਂ ਆਪਣੇ ਹਲਕੇ ਦੇ ਕਿਸਾਨਾਂ ਤੇ ਨਾਜਾਇਜ਼ ਪਰਚੇ ਦਰਜ ਕਰਵਾਏ ਗਏ ਹਨ ਜਿਸ ਨੂੰ ਲੈ ਕੇ ਉਨ੍ਹਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਦੱਸ ਦਈਏ ਕਿ ਇਸ ਦੌਰਾਨ ਵੱਡੀ ਗਿਣਤੀ ’ਚ ਮੌਦੂਜ ਪੁਲਿਸ ਦੀ ਟੀਮ ਨੇ ਪ੍ਰਦਰਸ਼ਨਕਾਰੀਆਂ ਨੂੰ ਸ਼ਾਂਤ ਕਰਵਾਇਆ।