ਕਿਸਾਨਾਂ ਦੀ ਮੋਦੀ ਨੂੰ ਦਹਾੜ, ਕਿਹਾ ਖੇਤੀ ਬਿੱਲ ਰੱਦ ਕਰਵਾ ਕੇ ਰਹਾਂਗੇ - punjab farmers protest
🎬 Watch Now: Feature Video
ਸ੍ਰੀ ਫਤਿਹਗੜ੍ਹ ਸਾਹਿਬ: ਖੇਤੀ ਬਿੱਲਾਂ ਦੇ ਵਿਰੋਧ 'ਚ ਅੱਜ 31 ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਭਰ 'ਚ ਧਰਨੇ ਪ੍ਰਦਰਸ਼ਨ ਕੀਤੇ ਗਏ। ਇਸੇ ਤਹਿਤ ਫਤਿਹਗੜ੍ਹ ਸਾਹਿਬ ਦੇ ਬਸੀ ਪਠਾਣਾ ਵਿਖੇ ਵੀ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ ਅਤੇ ਕੇਂਦਰ ਸਰਕਾਰ ਖਿਲਾਫ ਜਮ ਕੇ ਨਾਅਰੇਬਾਜ਼ੀ ਕੀਤੀ ਗਈ। ਵੱਖ-ਵੱਖ ਕਿਸਾਨ ਆਗੂਆਂ ਨੇ ਆਪਣੇ ਸੰਬੋਧਨ ਦੌਰਾਨ ਕੇਂਦਰ ਸਰਕਾਰ ਤੋਂ ਇਨ੍ਹਾਂ ਮਾਰੂ ਬਿੱਲਾਂ ਨੂੰ ਰੱਦ ਕਰਨ ਦੀ ਅਪੀਲ ਕੀਤੀ। ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਇਹ ਬਿੱਲ ਵਾਪਸ ਨਾ ਲਏ ਤਾਂ ਕੇਂਦਰ ਸਰਕਾਰ ਖਿਲਾਫ਼ ਹੋਰ ਵੱਡਾ ਸੰਘਰਸ਼ ਆਰੰਭਿਆ ਜਾਵੇਗਾ।