ਭਾਜਪਾ ਕੌਮੀ ਪ੍ਰਧਾਨ ਜੇ.ਪੀ ਨੱਢਾ ਦਾ ਕਿਸਾਨਾਂ ਨੇ ਫੂਕਿਆ ਪੁਤਲਾ - bathinda protest
🎬 Watch Now: Feature Video
ਬਠਿੰਡਾ: ਕੇਂਦਰ ਸਰਕਾਰ ਵੱਲੋਂ ਪੰਜਾਬ ਆਉਣ ਵਾਲੀਆਂ ਮਾਲ ਗੱਡੀਆਂ ਨੂੰ ਰੋਕ ਲੈਣ ਦੇ ਵਿਰੋਧ ਵਿੱਚ ਮੰਗਲਵਾਰ ਨੂੰ ਜਿੱਥੇ ਤਲਵੰਡੀ ਸਾਬੋ ਦੇ ਕਿਸਾਨਾਂ ਨੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਆਗੂਆਂ ਦੀ ਅਗਵਾਈ ਵਿੱਚ ਰੋਸ ਪ੍ਰਦਰਸ਼ਨ ਕੀਤਾ। ਉੱਥੇ ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਜੇ.ਪੀ ਨੱਢਾ ਵੱਲੋਂ ਕਿਸਾਨ ਸੰਘਰਸ਼ ਨੂੰ ਵਿਚੋਲਿਆਂ ਦਾ ਸੰਘਰਸ਼ ਦੱਸਣ 'ਤੇ ਕਿਸਾਨਾਂ ਨੇ ਰੋਸ ਵਜੋਂ ਜੇ.ਪੀ ਨੱਢਾ ਦਾ ਪੁਤਲਾ ਫੂਕਿਆ। ਕਿਸਾਨ ਆਗੂਆਂ ਨੇ ਕਿਹਾ ਕਿ ਸੂਬੇ ਵਿੱਚ ਆਉਣ ਵਾਲੀਆਂ ਰੇਲਾਂ ਤਾਂ ਅਸੀਂ ਬੰਦ ਕੀਤੀਆਂ ਹੋਈਆਂ ਹਨ ਅਤੇ ਮਾਲ ਗੱਡੀਆਂ ਵੀ ਲੋਕਾਂ ਨੂੰ ਜਰੂਰੀ ਵਰਤੋਂ ਦੀਆਂ ਚੀਜ਼ਾਂ ਪਹੁੰਚਾਉਣ ਵਾਸਤੇ ਚਲਾਉਣ ਦੀ ਖੁੱਲ੍ਹ ਦਿੱਤੀ ਸੀ ਪਰ ਕੇਂਦਰ ਸਰਕਾਰ ਗ਼ਲਤ ਬਿਆਨਬਾਜ਼ੀ ਕਰਕੇ ਜਿੱਥੇ ਕਿਸਾਨਾਂ ਨਾਲ ਟਕਰਾਅ ਦੀ ਨੀਤੀ 'ਤੇ ਚੱਲ ਰਹੀ ਹੈ। ਉੱਥੇ ਜ਼ਬਰੀ ਰੇਲਾਂ ਬੰਦ ਕਰਕੇ ਅੱਗ 'ਤੇ ਤੇਲ ਪਾ ਰਹੀ ਹੈ। ਕਿਸਾਨਾਂ ਨੇ ਜੇ.ਪੀ ਨੱਢਾ ਦੇ ਬਿਆਨ ਦੀ ਵੀ ਸਖ਼ਤ ਨਿੰਦਾ ਕੀਤੀ ਅਤੇ ਉਨ੍ਹਾਂ ਦਾ ਪੁਤਲਾ ਫੂਕਿਆ।