ਅਮਰੀਕਾ ਦੇ ਰਾਸ਼ਟਰਪਤੀ ਟਰੰਪ ਦੇ ਵਿਰੁੱਧ ਵਿੱਚ ਕਿਸਾਨਾਂ ਨੇ ਕੀਤੀ ਨਾਅਰੇਬਾਜ਼ੀ
🎬 Watch Now: Feature Video
ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੋ ਦਿਨਾਂ ਦੇ ਦੌਰੇ ਲਈ ਭਾਰਤ ਪੁੱਜੇ ਹਨ। ਕੇਂਦਰ ਸਰਕਾਰ ਡੋਨਾਲਡ ਟਰੰਪ ਦਾ ਜ਼ੋਰਦਾਰ ਤਰੀਕੇ ਨਾਲ ਸਵਾਗਤ ਕਰ ਰਹੀ ਹੈ ,ਉੱਥੇ ਪੰਜਾਬ ਦੇ ਕਿਸਾਨਾਂ ਨੇ ਰਾਸ਼ਟਰਪਤੀ ਟਰੰਪ ਦਾ ਵਿਰੋਧ ਕੀਤਾ ਹੈ। ਕਿਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਅਮਰਜੀਤ ਸਿੰਘ ਹਨੀ ਦਾ ਕਹਿਣਾ ਹੈ ਕਿ ਭਾਰਤ ਅਮਰੀਕਾ ਨਾਲ ਵਪਾਰਕ ਸਮਝੌਤਾ ਕਰਨ ਜਾ ਰਿਹਾ ਹੈ ,ਸਮਝੌਤਾ ਲਾਗੂ ਹੋਣ ਤੋਂ ਬਾਅਦ ਅਮਰੀਕਾ ਦੇ ਖਾਣ ਪੀਣ ਦੇ ਸਾਮਾਨ ਅਤੇ ਹੋਰ ਸਾਮਾਨ ਬਿਨ੍ਹਾਂ ਟੈਕਸ ਤੋਂ ਭਾਰਤ ਆਉਣਗੀਆਂ ,ਜਿਸ ਦਾ ਸਿੱਧੇ ਤੌਰ 'ਤੇ ਕਿਸਾਨਾਂ ਨੂੰ ਨੁਕਸਾਨ ਹੋਵੇਗਾ। ਇਸ ਦੇ ਨਾਲ ਹੀ ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਕਿਸਾਨਾਂ ਦੇ ਬਾਰੇ ਸੋਚੇ ਤਾਂ ਕਿ ਪੰਜਾਬ ਦਾ ਕਿਸਾਨ ਜਿਸ ਨੂੰ ਦੇਸ਼ ਦਾ ਅੰਨਦਾਤਾ ਕਿਹਾ ਜਾ ਰਿਹਾ ਹੈ, ਉਸ ਦੀ ਪ੍ਰੇਸ਼ਾਨੀ ਘੱਟ ਹੋਣ ਅਤੇ ਉਹ ਵੱਧ ਵੱਧ ਦਿਲਚਸਪੀ ਖੇਤੀ ਵਿੱਚ ਦਿਖਾਵੇ।