ਫ਼ਤਿਹਗੜ੍ਹ ਸਾਹਿਬ ਜ਼ਿਲ੍ਹਾ ਹੋਇਆ ਕੋਰੋਨਾ ਮੁਕਤ - ਫ਼ਤਿਹਗੜ੍ਹ ਸਾਹਿਬ
🎬 Watch Now: Feature Video
ਫ਼ਤਿਹਗੜ੍ਹ ਸਾਹਿਬ: ਜ਼ਿਲ੍ਹਾ ਦੇ ਲਈ ਇਕ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ। ਜ਼ਿਲੇ ਵਿੱਚ ਕੁੱਲ 57 ਕੋਰੋਨਾ ਦੇ ਮਰੀਜ਼ ਹਨ। ਜਿਨ੍ਹਾਂ ਦਾ ਇਲਾਜ ਰਾਜਪੁਰਾ ਦੇ ਗਿਆਨ ਸਾਗਰ ਹਸਪਤਾਲ ਵਿੱਚ ਚੱਲ ਰਿਹਾ ਸੀ। ਉਹ ਸਾਰੇ ਹੀ ਠੀਕ ਹੋ ਕੇ ਆਪਣੇ ਘਰਾਂ ਨੂੰ ਜਾ ਚੁੱਕੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਸਿਵਲ ਸਰਜਨ ਐਨਕੇ ਅਗਰਵਾਲ ਨੇ ਕਿਹਾ ਕਿ ਜ਼ਿਲ੍ਹੇ ਦੇ ਵਿੱਚ ਹੁਣ ਕੋਈ ਵੀ ਐਕਟਿਵ ਕੇਸ ਨਹੀਂ ਹੈ।