PU: ਵਿਦਿਆਰਥੀ ਕੌਂਸਲ ਦੀਆਂ ਚੋਣਾਂ 'ਚ ਮੁੜ ਮਹਿਲਾ ਉਮੀਦਵਾਰ ਨੂੰ ਮਿਲਿਆ ਮੌਕਾ - ਪੰਜਾਬ ਯੂਨੀਵਰਸਿਟੀ
🎬 Watch Now: Feature Video
ਚੰਡੀਗੜ੍ਹ: ਪੰਜਾਬ ਯੂਨੀਵਰਸਿਟੀ ਵਿੱਚ 6 ਸਤੰਬਰ ਨੂੰ ਵਿਦਿਆਰਥੀ ਕੌਂਸਲ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ ਜਿਸ ਨੂੰ ਲੈ ਕੇ ਵੱਖ-ਵੱਖ ਪਾਰਟੀਆਂ ਵੱਲੋਂ ਆਪਣੇ ਉਮੀਦਵਾਰ ਐਲਾਨੇ ਗਏ ਹਨ। ਇਨ੍ਹਾਂ ਚੋਣਾਂ ਵਿੱਚ ਇੱਕ ਵਾਰ ਮੁੜ ਮਹਿਲਾ ਉਮੀਦਵਾਰ ਨੂੰ ਮੌਕਾ ਮਿਲਿਆ ਹੈ ਅਤੇ ਪ੍ਰਧਾਨ ਦੇ ਅਹੁਦੇ ਲਈ ਪ੍ਰਿਆ ਨੂੰ ਮੈਦਾਨ ਵਿੱਚ ਉਤਾਰਿਆ ਗਿਆ ਹੈ। ਪ੍ਰਿਆ ਦਾ ਕਹਿਣਾ ਹੈ ਕਿ ਉਹ ਸਾਲ 2014 ਦੀਆਂ ਚੋਣਾਂ ਤੋਂ ਐੱਸਐੱਫ਼ਐੱਸ ਪਾਰਟੀ ਨਾਲ ਜੁੜੀ ਹੋਈ ਸੀ ਅਤੇ ਉਸ ਤੋਂ ਬਾਅਦ ਲਗਾਤਾਰ ਹੁਣ ਤੱਕ ਇਸ ਦੇ ਲਈ ਕੰਮ ਕਰਦੀ ਆ ਰਹੀ ਹੈ।